ਸ਼੍ਰੀ ਮੁਕਤਸਰ ਸਾਹਿਬ, 24 ਸਤੰਬਰ

ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਸ਼੍ਰੀ ਮੁਕਤਸਰ ਸਾਹਿਬ ਬੱਸ ਸਟੈਂਡ ਵਿਖੇ ਬੋਲਦਿਆਂ ਸੂਬਾ ਸਰਪ੍ਰਸਤ ਕਮਲ੍ਹ ਕੁਮਾਰ,ਡਿਪੂ ਪ੍ਰਧਾਨ ਹਰਜਿੰਦਰ ਸਿੰਘ, ਸੈਕਟਰੀ ਤਰਸੇਮ ਸਿੰਘ ਨੇ ਕਿਹਾ ਕਿ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਵਾਲੀ ਮੰਗ ਤੇ ਸਰਕਾਰ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ਤੇ ਚੱਲਣਾ ਪੈ ਰਿਹਾ ਹੈ ਅਤੇ ਪੰਜਾਬ ਸਰਕਾਰ ਦਾ ਸਰਕਾਰੀ ਟਰਾਂਸਪੋਰਟ ਬਚਾਉਣ ਵੱਲ ਧਿਆਨ ਨਹੀਂ ਹੈ ਕਮਾਈ ਵਾਲੇ ਮਹਿਕਮੇ ਨੂੰ ਬਚਾਉਣ ਅਤੇ ਇਸ ਦੇ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਵੱਲ ਧਿਆਨ ਨਾ ਦੇਣਾ ਇਹ ਸਾਬਿਤ ਕਰਦਾ ਹੈ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਵੱਲੋਂ ਵੀ ਟਰਾਂਸਪੋਰਟ ਦੀ ਹੜਤਾਲ ਦੇ ਅਲਟੀਮੇਟਮ ਦੇਣ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਬੁਲਾਈ ਗਈ।

ਉਨ੍ਹਾਂ ਸਰਕਾਰ ਅਤੇ ਅਧਿਕਾਰੀਆਂ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ 14 ਸਤੰਬਰ ਨੂੰ ਮੀਟਿੰਗ ਵਿੱਚ ਕੀਤੇ ਫੈਸਲੇ ਨੂੰ ਲਾਗੂ ਕਰਨ ਦੀ ਥਾਂ ਹੁਣ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲਮਟੋਲ ਕੀਤਾ ਜਾ ਰਿਹਾ ਹੈ ਜਦੋਂ ਕਿ ਅਧਿਕਾਰੀ ਪਹਿਲਾਂ ਵਾਲੇ ਹਨ ਅਤੇ ਕੁੱਝ ਫੈਸਲੇ ਮਹਿਕਮੇ ਪੱਧਰ ਦੇ ਹਨ ਪੱਕਾ ਕਰਨ ਦੀ ਮੰਗ ਨੂੰ ਛੱਡ ਕੇ ਬਾਕੀ 14 ਸਤੰਬਰ ਦੀ ਮੀਟਿੰਗ ਵਿੱਚ ਕੀਤੇ ਫੈਸਲੇ ਜਿਵੇਂ 30% ਤਨਖਾਹ ਦਾ ਵਾਧਾ ਅਤੇ ਹਰ ਸਾਲ 5%ਵਾਧਾ,525 ਦੀ ਕਟੋਤੀ ਬੰਦ ਕਰਨ ਸਮੇਤ ਫਾਰਗ ਕਰਮਚਾਰੀ ਨੂੰ ਤਰੁੰਤ ਬਹਾਲ ਕਰਨ ਵਰਗੇ ਫ਼ੈਸਲਿਆਂ ਤੇ ਸਹਿਮਤੀ ਹੋਈ ਸੀ ਤਰੁੰਤ ਲਾਗੂ ਕਰਨ ਦੀ ਥਾਂ ਤੇ ਟਾਲਮਟੋਲ ਕਰਨ ਦੀ ਨੀਤੀ ਜਾਰੀ ਹੈ।

ਪਿਛਲੇ ਮੁੱਖ ਮੰਤਰੀ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ 8 ਦਿਨ ਦਾ ਸਮਾਂ ਮੰਗਿਆ ਗਿਆ ਸੀ ਯੂਨੀਅਨ ਵਲੋਂ ਹੜਤਾਲ ਨੂੰ 28 ਤੱਕ ਪੋਸਟਪੌਨ ਕੀਤਾ ਗਿਆ ਸੀ ਹੁਣ ਨਵੇਂ ਮੁੱਖ ਮੰਤਰੀ ਪੰਜਾਬ ਵੱਲੋਂ ਵੀ ਅਪੀਲ ਕਰਕੇ ਕੁੱਝ ਸਮੇਂ ਦੀ ਹੋਰ ਮੰਗ ਕੀਤੀ ਜਾ ਰਹੀ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀਆਂ ਮੰਗਾਂ ਮਨਵਾਉਣ ਅਤੇ ਮੰਨੀਆ ਮੰਗਾ ਲਾਗੂ ਕਰਾਉਣ ਸਬੰਧੀ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਜਨਤਾ ਅਤੇ ਸਰਕਾਰ ਤੱਕ ਆਵਾਜ਼ ਪਹੁੰਚਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕਿਸਾਨੀ ਸੰਘਰਸ਼ ਵਿੱਚ ਹਮਾਇਤ ਕਰਨ ਲਈ 27 ਸਤੰਬਰ ਨੂੰ ਯੂਨੀਅਨ ਵੱਲੋਂ ਸਾਰੇ ਸ਼ਹਿਰਾਂ ਵਿੱਚ ਕਿਸਾਨੀ ਧਰਨਿਆਂ ਵਿੱਚ ਸ਼ਮੂਲੀਅਤ ਕਰਨ,28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲਾ ਪੱਧਰ ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆ ਕਰਕੇ ਤਿੰਨ ਰੋਜ਼ਾ ਹੜਤਾਲ ਕਰਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕਰਕੇ ਤਿੱਖੇ ਸੰਘਰਸ਼ ਕਰਨ ਦੇ ਨਾਲ ਨਾਲ ਜੇਕਰ ਫੇਰ ਵੀ ਸਰਕਾਰ ਨੇ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ।

Spread the love