ਚੰਡੀਗੜ੍ਹ, 25 ਸਤੰਬਰ

ਇਕਬਾਲ ਪ੍ਰੀਤ ਸਹੋਤਾ ਨੂੰ ਪੰਜਾਬ ਦੇ ਡੀਜੀਪੀ ਵਜੋਂ ਜ਼ਿਮੇਵਾਰੀ ਸੋਂਪੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਫਿਲਹਾਲ ਇਸ ਅਹੁਦੇ ਦਾ ਐਡਿਸ਼ਨਲ ਚਾਰਜ ਦਿੱਤਾ ਗਿਆ ਹੈ।

ਕਿਹਾ ਜਾ ਰਿਹਾ ਹੈ ਕਿ ਦਿਨਕਰ ਗੁਪਤਾ ਦੀ ਛੁੱਟੀ ਦੌਰਾਨ ਇਕਬਾਲਪ੍ਰੀਤ ਸਿੰਘ ਨੂੰ ਪੰਜਾਬ ਦੇ ਨਵੇ ਪੁਲਿਸ ਮੁਖੀ ਨਿਯੁਕਤ ਕੀਤੇ ਗਏ ਹਨ। ਬੇਅਦਬੀ ਕੇਸ ‘ਤੇ ਬਣੀ ਸਭ ਤੋਂ ਪਹਿਲੀ SIT ਦੇ ਮੁੱਖੀ ਸਨ |

ਜ਼ਿਕਰਯੋਗ ਹੈ ਕਿ ਡੀਜੀਪੀ ਦਿਨਕਰ ਗੁਪਤਾ ਨੇ ਇੱਕ ਮਹੀਨੇ ਦੀ ਛੁੱਟੀ ਲਈ ਅੱਜ ਅਪਲਾਈ ਕੀਤਾ। ਹਟਾਏ ਜਾਣ ਦੀ ਸੰਭਾਵਨਾ ਦੇ ਚੱਲਦਿਆਂ ਕੈਪਟਨ ਸਰਕਾਰ ਦੇ DGP ਦਿਨਕਰ ਗੁਪਤਾ ਖੁਦ ਕਿਨਾਰਾ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਪਹਿਲਾਂ ਦਿਨਕਰ ਗੁਪਤਾ ਦੀ ਪਤਨੀ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਨਵੇਂ ਮੁੱਖ ਮੰਤਰੀ ਆਉਣ ਤੋਂ ਬਾਅਦ ਹਟਾਇਆ ਗਿਆ ਹੈ ।

Spread the love