ਚੰਡੀਗੜ੍ਹ, 25 ਸਤੰਬਰ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਖ਼ਤਮ ਹੋ ਚੁੱਕੀ ਹੈ। ਮੀਟਿੰਗ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਬਾਹਰ ਆ ਕੇ ਮੀਡਿਆ ਨਾਲ ਗੱਲਬਾਤ ਕਰਕੇ ਜਾਣਕਾਰੀ ਦਿੱਤੀ ਹੈ ਕਿ ਕੱਲ੍ਹ ਨੂੰ ਪੰਜਾਬ ਮੰਤਰੀ ਮੰਡਲ ਦਾ ਸ਼ਾਮ 4.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।

ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਮੰਤਰੀ ਮੰਡਲ ‘ਚ ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਰਾਜਪਾਲ ਨੂੰ ਸੌਂਪ ਦਿੱਤੀ ਹੈ ਅਤੇ ਰਾਜਪਾਲ ਨੇ ਕੱਲ੍ਹ ਨੂੰ 4.30 ਵਜੇ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੱਲ੍ਹ ਸ਼ਾਮ ਤੋਂ ਬਾਅਦ ਮੰਤਰੀ ਮੰਡਲ ਦੀ ਪੂਰੀ ਤਸਵੀਰ ਸਾਹਮਣੇ ਆ ਜਾਵੇਗੀ।

ਮਿਲੀ ਜਾਣਕਾਰੀ ਮੁਤਾਬਿਕ ਨਵੀਂ ਕੈਬਨਿਟ ‘ਚ 7 ਨਵੇਂ ਚੇਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਹੁਣ 7 ਨਵੇਂ ਮੰਤਰੀਆਂ ਸਣੇ ਕੁੱਲ 15 ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਇਲਾਵਾ 5 ਪੁਰਾਣੇ ਮੰਤਰੀਆਂ ਦੀ ਵਜ਼ਾਰਤ ‘ਚੋਂ ਛੁੱਟੀ ਹੋ ਸਕਦੀ ਹੈ।

Spread the love