ਗੜ੍ਹਸ਼ੰਕਰ, 27 ਸਤੰਬਰ

ਤਿੰਨ ਖੇਤੀਬਾੜੀ ਕਾਨੂੰਨ ਵਾਪਿਸ ਲੈਣ ਦੀ ਮੰਗ ਨੂੰ ਲੈਕੇ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੀ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਅੱਜ ਸ਼ਹਿਰ ਦੇ ਬੰਗਾ ਚੌਂਕ ਵਿੱਚ ਕੁੱਲ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਸ਼ੇਰੇ ਪੰਜਾਬ ਦੋਆਬਾ ਕਿਸਾਨ ਯੂਨੀਅਨ ਗੜ੍ਹਸ਼ੰਕਰ ਅਤੇ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਰੀ ਇਕੱਠ ਕਰਕੇ ਚੱਕਾਜਾਮ ਕਰਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮਕੇ ਭੜਾਸ ਕੱਢੀ।

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀਬਾੜੀ ਵਿਰੋਧੀ ਤਿੰਨ ਕਾਲੇ ਕਾਨੂੰਨ ਤੇ ਦੋ ਆਰਡੀਨੈਂਸ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਦਰਜਾ ਦਿਵਾਉਣ ਲਈ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਇਲਾਕੇ ਦੇ ਸਮੂਹ ਲੋਕਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ ਹੈ। ਉਕਤ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਦਰਜਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਕਿਸਾਨੀ ਸੰਘਰਸ਼ ਜਾਰੀ ਰਹੇਗਾ।

Spread the love