ਫਤਹਿਗੜ੍ਹ ਸਾਹਿਬ, 27 ਸਤੰਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਏ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਦਿੱਲੀ ਵਿੱਚ ਦਿੱਤੇ ਜਾ ਰਹੇ ਧਰਨਿਆਂ ਨੂੰ 10 ਮਹੀਨੇ ਦਾ ਸਮਾਂ ਹੋ ਚੁੱਕਿਆ ਹੈ।

ਜਿਸ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਜਿਸ ਨੂੰ ਫਤਹਿਗੜ੍ਹ ਸਾਹਿਬ ‘ਚ ਭਰਵਾਂ ਹੁੰਗਾਰਾ ਮਿਲਦਾ ਦਿਖਾਈ ਦੇ ਰਿਹਾ ਹੈ।

ਫਤਹਿਗੜ੍ਹ ਸਾਹਿਬ ਵਿਖੇ ਵੱਖ ਵੱਖ ਥਾਵਾਂ ਤੇ ਕਿਸਾਨਾਂ ਵੱਲੋਂ ਰੋਡ ਜਾਮ ਕਰਕੇ ਧਰਨਾ ਦਿੱਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਰੋਡ ਜਾਮ ਕੀਤੇ ਗਏ ਹਨ।

ਉੱਥੇ ਹੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਰਤ ਬੰਦ ਦੌਰਾਨ ਮੈਡੀਕਲ ਸਹੂਲਤਾਂ ਨੂੰ ਛੋਟ ਦਿੱਤੀ ਗਈ ਹੈ ਅਤੇ ਐਮਬੂਲੈਂਸ ਲੰਘਣ ਲਈ ਰਸਤਾ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣਾ ਚਾਹੁੰਦੀ ਹੈ। ਜਿਸ ਦਾ ਨੁਕਸਾਨ ਹਰ ਇੱਕ ਵਰਗ ਨੂੰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Spread the love