ਉੱਤਰ ਪ੍ਰਦੇਸ਼, 27 ਸਤੰਬਰ

ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ ਸੰਯੁਕਤ ਕਿਸਾਨ ਮੋਰਚਾ ਬਣਾਏਗਾ। ਅਸੀਂ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਾਂ ਪਰ ਕੋਈ ਗੱਲਬਾਤ ਨਹੀਂ ਹੋ ਰਹੀ।

ਟਿਕੈਤ ਨੇ ਕਿਹਾ ਕਿ ਕਿਸਾਨ ਪਿਛਲੇ 10 ਮਹੀਨਿਆਂ ਤੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਹ 10 ਸਾਲਾਂ ਤੱਕ ਅੰਦੋਲਨ ਕਰਨ ਲਈ ਤਿਆਰ ਹਨ, ਪਰ ‘ਕਾਲੇ’ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਗੇ।

ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਦੇ ਲੱਖਾਂ ਕਿਸਾਨ ਪਿਛਲੇ 10 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨੇ ‘ਤੇ ਬੈਠੇ ਹਨ। ਉਹ ਪਿਛਲੇ ਸਾਲ ਸਤੰਬਰ ਵਿੱਚ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਟਿਕੈਤ ਨੇ ਕਿਹਾ, ‘ਅੰਦੋਲਨ ਨੂੰ 10 ਮਹੀਨੇ ਹੋ ਗਏ ਹਨ। ਸਰਕਾਰ ਨੂੰ ਕੰਨ ਖੋਲ੍ਹ ਕੇ ਸੁਣ ਲੈਣਾ ਚਾਹੀਦਾ ਹੈ ਕਿ ਜੇ ਸਾਨੂੰ 10 ਸਾਲ ਅੰਦੋਲਨ ਕਰਨਾ ਪਿਆ, ਤਾਂ ਅਸੀਂ ਤਿਆਰ ਹਾਂ।

Spread the love