ਸ੍ਰੀ ਮੁਕਤਸਰ ਸਾਹਿਬ,27 ਸਤੰਬਰ

ਸਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ‘ਤੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ 4 ਤੋਂ 5 ਥਾਵਾਂ ‘ਤੇ ਸੜਕਾਂ ਨੂੰ ਜਾਮ ਕੀਤਾ ਗਿਆ ਹੈ।

ਜਿਸ ‘ਚ ਮੁਕਤਸਰ ਦਾ ਮੁਕਤਸਰ ਮੁੱਖ ਮਾਰਗ ਜਲਾਲਾਬਾਦ ਰੋਡ ਮਲੋਟ ਮੁਕਤਸਰ ਮਾਰਗ ਮੁਕਤਸਰ ਬਠਿੰਡਾ ਮਾਰਗ ਅਤੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਵੜਿੰਗ ਵਿਖੇ ਲਗਾਏ ਟੋਲ ਪਲਾਜੇ ਦੇ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜਮਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਕਿਸਾਨਾਂ ਦੀ ਮੰਗ ਹੈ ਕਿ ਜਿੰਨਾ ਚਿਰ ਕੇਂਦਰ ਸਰਕਾਰ ਇਨ੍ਹਾਂ ਕਾਲ਼ੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਸਮਾਂ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰਹੇਗਾ।

ਅੱਜ ਭਾਰਤ ਬੰਦ ਦੇ ਸੱਦੇ ‘ਚ ਵੱਖ ਵੱਖ ਜਥੇਬੰਦੀਆਂ ਜਿਸ ਵਿੱਚ ਦਫ਼ਤਰੀ ਕਾਮੇ ਖੇਤ ਮਜ਼ਦੂਰ ਜਥੇਬੰਦੀਆਂ ਪਨਬਸ ਪੰਜਾਬ ਰੋਡਵੇਜ ਕੰਟਰੈਕਟ ਵਰਕਰ ਯੂਨੀਅਨ ਅਤੇ ਹੋਰ ਜਥੇਬੰਦੀਆਂ ਵੱਲੋਂ ਇਸ ਬੰਦ ਦੇ ਸੱਦੇ ਨੂੰ ਸਮਰਥਨ ਦਿੱਤਾ ਅਤੇ ਨਾਲ ਹੀ ਆਮ ਜਨਤਾ ਵੱਲੋਂ ਬਜਾਰਾਂ ਨੂੰ ਬੰਦ ਕਰਕੇ ਇਸ ਭਾਰਤ ਬੰਦ ਦੇ ਸੱਦੇ ਨੂੰ ਭਰਪੂਰ ਸਮਰਥਨ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਕਾਨੂੰਨਾਂ ਨੂੰ ਕੇਂਦਰ ਸਰਕਾਰ ਕੋਲੋਂ ਰੱਦ ਕਰਵਾਇਆ ਜਾ ਸਕੇ।

Spread the love