ਭਾਰਤ ਤੋਂ ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਚੰਗੀ ਖ਼ਬਰ ਹੈ।

ਕਰੋਨਾਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਨੇ ਜਦੋਂ ਦੇਸ਼ਾਂ ਨੂੰ ਹਿਲਾ ਦਿੱਤਾ ਸੀ ਤਾਂ ਸਰਕਾਰਾਂ ਨੇ ਕਈ ਅਹਿਮ ਫੈਸਲੇ ਲਏ ਸਨ ਪਰ ਹੁਣ ਸਰਕਾਰਾਂ ਉਨਾਂ ਫੈਸਲਿਆਂ ‘ਚ ਬਦਲਾਅ ਕਰ ਰਹੀ ਹੈ ਜਿਸ ਕਰਕੇ ਕੈਨੇਡਾ ਨੇ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਹਟਾ ਦਿੱਤੀ।

ਦੱਸ ਦਈਏ ਕਿ 5 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਬਾਅਦ ਇਹ ਪਾਬੰਦੀ ਹਟਾਈ ਗਈ।

ਭਾਰਤ ਤੋਂ ਕੈਨੇਡਾ ਸਿੱਧੀਆਂ ਉਡਾਣਾਂ ‘ਤੇ ਪਾਬੰਦੀ 21 ਸਤੰਬਰ ਨੂੰ ਸਮਾਪਤ ਹੋ ਗਈ ਸੀ ਪਰ ਸਰਕਾਰ ਨੇ ਇੱਕ ਹਫ਼ਤੇ ਪਾਬੰਦੀ ਹੋਰ ਰੱਖਣ ਦਾ ਐਲਾਨ ਕਰ ਕੀਤਾ ਸੀ।

ਦੂਸਰੇ ਪਾਸੇ ਕੈਨੇਡਾ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਨੇ।ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਯਾਤਰੀਆਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕੈਨੇਡਾ ਵੱਲੋਂ ਪ੍ਰਵਾਨਿਤ ਲੈਬ ਤੋਂ ਕੋਰੋਨਾ ਜਾਂਚ ਕਰਵਾਉਣੀ ਪਵੇਗੀ ਤੇ ਨਤੀਜਾ ਨੈਗੇਟਿਵ ਹੋਣ ’ਤੇ ਹੀ ਉਨ੍ਹਾਂ ਨੂੰ ਫਲਾਈਟ ’ਤੇ ਚੜ੍ਹਨ ਦੀ ਮਨਜ਼ੂਰੀ ਦਿੱਤੀ ਜਾਵੇਗੀ।

Spread the love