ਚੰਡੀਗੜ੍ਹ , 28 ਸਤੰਬਰ

ਨਵਜੋਤ ਸਿੱਧੂ ਨੇ PPCC ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ‘ਚ ਕਿਹਾ ਕਿ “ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।

ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ।

ਅੱਜ ਪੰਜਾਬ ਦੇ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਹੋ ਗਈ ਹੈ। ਕੁਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ। ਇਸ ਦੇ ਪਿੱਛੇ ਕੁਝ ਮਹੱਤਵਪੂਰਨ ਕਾਰਨ ਹਨ।

ਸੂਤਰਾਂ ਮੁਤਾਬਿਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿੱਧੂ ਨਵੇਂ ਡੀਜੀਪੀ, ਅਟਾਰਨੀ ਜਰਨਲ ਅਤੇ ਕੁੱਝ ਮੰਤਰੀਆਂ ਨੂੰ ਨਿਯੁਕਤ ਕਰਨ ‘ਤੇ ਨਾਰਾਜ਼ ਸਨ। ਜ਼ਿਕਰਯੋਗ ਹੈ ਕਿ ਸਿੱਧੂ ਨੇ 18 ਜੁਲਾਈ ਨੂੰ ਹੀ ਪ੍ਰਧਾਨਗੀ ਦਾ ਅਹੁੱਦਾ ਸੰਭਾਲਿਆ ਸੀ।

Spread the love