ਚੰਡੀਗੜ੍ਹ , 28 ਸਤੰਬਰ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ।

ਸੂਤਰਾਂ ਮੁਤਾਬਿਕ ਅਮਰਿੰਦਰ ਸਿੰਘ ਸ਼ਾਮ 4.30 ਵਜੇ ਦਿੱਲੀ ਪਹੁੰਚਣਗੇ। ਅਮਿਤ ਸ਼ਾਹ ਦੇ ਨਾਲ ਜੇਪੀ ਨੱਡਾ ਨੂੰ ਵੀ ਮਿਲ ਸਕਦੇ ਹਨ। ਇਸ ਤੋਂ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਜਿਵੇਂ ਕੈਪਟਨ ਦਾ ਮੁਲਾਕਾਤਾਂ ਦਾ ਦੌਰ ਲਗਾਤਾਰ ਜਾਰੀ ਹੈ, ਨਜ਼ਦੀਕੀਆਂ ਵੱਧ ਦੀਆਂ ਜਾ ਰਹੀਆਂ ਹਨ ਉਸ ਤੋਂ ਕਿਆਸ ਇਹ ਵੀ ਲਗਾਏ ਜਾ ਰਹੇ ਹਨ ਕੀ ਕੈਪਟਨ ਜਲਦ ਹੀ ਕਮਲ ਦਾ ਫੁੱਲ ਹੱਥਾਂ ‘ਚ ਫੜ੍ਹ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਰੀ ਮੁਤਾਬਿਕ ਕੈਪਟਨ 3:30 ਵਜੇ ਪੰਜਾਬ ਤੋਂ ਦਿੱਲੀ ਨੂੰ ਰਵਾਨਾ ਹੋਣਗੇ। ਫਿਰ ਸ਼ਾਮ ਨੂੰ ਇਹ ਅਹਿਮ ਮੀਟਿੰਗ ਹੋ ਸਕਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਕਾਂਗਰਸ ‘ਚ ਚੱਲ ਰਹੇ ਕਾਟੋ ਕਲੇਸ਼ ਤੋਂ ਬਾਅਦ ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ । ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਨਰਾਜ਼ਗੀ ਵੀ ਜ਼ਾਹਰ ਕੀਤਾ ਸੀ ਕਿ ਉਨ੍ਹਾਂ ਨੂੰ ਅਪਮਾਨਿਤ ਮਹਿਸੂਸ ਹੋਇਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ।

ਅਮਰਿੰਦਰ ਸਿੰਘ ਨੇ ਇਥੋਂ ਤੱਕ ਕਹਿ ਦਿੱਤਾ ਸੀ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦੇਣਗੇ ਭਾਵੇਂ ਕਾਂਗਰਸ ਪੰਜਾਬ ਚੋਣਾਂ 2022 ਜਿੱਤ ਜਾਵੇ। ਉਨ੍ਹਾਂ ਕਿਹਾ ਸੀ ਕਿ ਉਹ ਸਿੱਧੂ ਖ਼ਿਲਾਫ਼ ਮਜ਼ਬੂਤ ਉਮੀਦਵਾਰ ਮੈਦਾਨ ‘ਚ ਉਤਾਰਨਗੇ। ਕਿਆਸ ਲਗਾਏ ਜਾ ਰਹੇ ਸਨ ਕਿ ਉਹ ਪੰਜਾਬ ਵਿੱਚ ਆਪਣੀ ਵੱਖਰੀ ਪਾਰਟੀ ਬਣਾ ਸਕਦੇ ਹਨ।

Spread the love