ਉੱਤਰੀ ਕੋਰੀਆ ਨੇ ਇਕ ਵਾਰ ਫਿਰ ਸਮੁੰਦਰ ‘ਤੇ ਮਿਜ਼ਾਈਲ ਦਾ ਪ੍ਰੀਖਣ ਕੀਤਾ ਹੈ। ਦੱਖਣੀ ਕੋਰੀਆ ਅਤੇ ਜਾਪਾਨ ਦੇ ਅਧਿਕਾਰੀਆਂ ਦਾ ਮੰਨਣਾ ਹੈ ਕਿ ਦਾਗੀ ਗਈ ਮਿਜ਼ਾਈਲ ਬੈਲਿਸਟਿਕ ਸੀ।

ਪਰੀਖਣ ਤੋਂ ਥੋੜ੍ਹੀ ਦੇਰ ਬਾਅਦ, ਉੱਤਰੀ ਕੋਰੀਆ ਦੇ ਨੁਮਾਇੰਦਿਆਂ ਨੇ ਸੰਯੁਕਤ ਰਾਸ਼ਟਰ ਨੂੰ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ ਦਾ ਉੱਤਰੀ ਕੋਰੀਆ ਪ੍ਰਤੀ ਦੁਸ਼ਮਣੀ ਵਾਲਾ ਰਵੱਈਆ ਹੈ ਅਤੇ ਉਸਨੇ ਇਸਦੇ ਵਿਰੁੱਧ ਦੁਸ਼ਮਣ ਨੀਤੀਆਂ ਲਾਗੂ ਕੀਤੀਆਂ ਹਨ।

ਇਸ ਕਰਕੇ ਉੱਤਰੀ ਕੋਰੀਆ ਨੂੰ ਪ੍ਰੀਖਣ ਕਰਨ ਦਾ ਅਧਿਕਾਰ ਹੈ।

ਉਧਰ ਦੂਸਰੇ ਪਾਸੇ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੀ ਇੱਕ ਹੰਗਾਮੀ ਬੈਠਕ ਵਿੱਚ, ਦੱਖਣੀ ਕੋਰੀਆ ਦੀ ਸਰਕਾਰ ਨੇ ਉੱਤਰੀ ਕੋਰੀਆ ਦੁਆਰਾ ਦਾਗੀ ਗਈ ਮਿਜ਼ਾਈਲ ਉੱਤੇ ਅਫਸੋਸ ਪ੍ਰਗਟ ਕੀਤਾ।

ਦੱਖਣੀ ਕੋਰੀਆ ਨੇ ਕਿਹਾ ਕਿ ਉੱਤਰੀ ਕੋਰੀਆ ਨੇ ਇਸ ਮਿਜ਼ਾਈਲ ਦਾ ਪ੍ਰੀਖਣ ਅਜਿਹੇ ਸਮੇਂ ਕੀਤਾ ਹੈ ਜਦੋਂ ਰਾਜਨੀਤਕ ਸਥਿਰਤਾ ਬਹੁਤ ਮਹੱਤਵਪੂਰਨ ਹੈ।

ਦੱਖਣੀ ਕੋਰੀਆ ਦੀ ਫੌਜ ਨੇ ਦੱਸਿਆ ਕਿ ਉੱਤਰੀ ਕੋਰੀਆ ਨੇ ਇਹ ਮਿਜ਼ਾਈਲ ਜਹਾਂਗ ਪ੍ਰਾਂਤ ਤੋਂ ਉੱਤਰੀ ਕੋਰੀਆ ਦੇ ਪੂਰਬੀ ਸਾਗਰ ਵੱਲ ਦਾਗੀ।

ਦੱਖਣੀ ਕੋਰੀਆ ਅਤੇ ਅਮਰੀਕਾ ਦੇ ਅਧਿਕਾਰੀ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਚੌਕਸੀ ਅਤੇ ਨਿਗਰਾਨੀ ਵਧਾ ਦਿੱਤੀ ਹੈ।

ਦੱਸ ਦੇਈਏ ਕਿ ਉੱਤਰੀ ਕੋਰੀਆ ਨੇ ਇਸ ਮਹੀਨੇ ਤੀਜੀ ਵਾਰ ਮਿਜ਼ਾਈਲ ਪ੍ਰੀਖਣ ਕੀਤਾ ਹੈ।

ਇਸ ਤੋਂ ਪਹਿਲਾਂ ਸਟ੍ਰੈਟਿਕ ਕਰੂਜ਼ ਮਿਜ਼ਾਈਲਾਂ ਅਤੇ ਰੇਲ ਗੱਡੀ ਤੋਂ ਮਿਜ਼ਾਇਲ ਦਾਗੀ ਗਈ ਸੀ ।

ਦੱਸ ਦੇਈਏ ਕਿ ਜਿਸ ਤਰ੍ਹਾਂ ਉੱਤਰੀ ਕੋਰੀਆ ਆਪਣੇ ਪਰਮਾਣੂ ਹਥਿਆਰਾਂ ਦੇ ਪ੍ਰੋਗਰਾਮ ਨੂੰ ਵਿਕਸਤ ਕਰ ਰਿਹਾ ਹੈ, ਉਸ ਦੇ ਮੱਦੇਨਜ਼ਰ ਅਮਰੀਕਾ ਨੇ ਉੱਤਰੀ ਕੋਰੀਆ ‘ਤੇ ਅਜਿਹੇ ਪ੍ਰੀਖਣਾਂ’ ਤੇ ਪਾਬੰਦੀ ਲਗਾ ਦਿੱਤੀ ਹੈ।

Spread the love