ਲੰਡਨ ‘ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਦੀ ਰਿਹਾਇਸ਼ ਦੇ ਬਾਹਰ ਸੈਂਕੜੇ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪਾਕਿਸਤਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਇਹ ਵਿਰੋਧ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦੀ ਯੂ. ਕੇ. ਯਾਤਰਾ ਦੌਰਾਨ ਕੀਤਾ ਗਿਆ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਾਕਿਸਤਾਨ ‘ਚ ਸੁਰੱਖਿਅਤ ਨਹੀਂ ਹਨ।

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ‘ਸ਼ਰਮ ਕਰੋ ਪਾਕਿਸਤਾਨ’ ਦੇ ਨਾਅਰੇ ਵੀ ਲਗਾਏ।

ਪ੍ਰਦਰਸ਼ਨਕਾਰੀਆਂ ਦੀ ਅਗਵਾਈ ਰਾਸ਼ਟਰੀ ਸਮਾਨਤਾ ਪਾਰਟੀ ਜੰਮੂ-ਕਸ਼ਮੀਰ ਗਿਲਗਿਤ ਬਾਲਟੀਸਥਾਨ ਅਤੇ ਲੱਦਾਖ (ਐੱਨ. ਈ. ਪੀ. ਜੇ. ਕੇ. ਜੀ. ਬੀ. ਐੱਲ.) ਦੇ ਸੱਜਾਦ ਰਾਜਾ ਨੇ ਕੀਤਾ।

ਪ੍ਰਦਰਸ਼ਨਕਾਰੀਆਂ ਵਿਚ ਕਸ਼ਮੀਰੀ, ਬਲੋਚਿਸਤਾਨ ਸਿੰਧੀ ਕਾਰਕੁੰਨ ਵੀ ਸ਼ਾਮਿਲ ਸਨ ।

Spread the love