ਚੰਡੀਗੜ੍ਹ, 30 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਨਵਜੋਤ ਸਿੰਘ ਨੇ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਧਮਾਕੇਦਾਰ ਟਵੀਟ ਕੀਤਾ ਹੈ ਅਤੇ ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ ’ਤੇ ਸਵਾਲ ਚੁੱਕੇ ਹਨ।

ਪੰਜਾਬ ਸਰਕਾਰ ਵੱਲੋਂ ਨਵੇਂ ਲਾਏ ਗਏ ਡੀ.ਜੀ.ਪੀ. ’ਤੇ ਤਿੱਖਾ ਹਮਲਾ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਸਹੋਤਾ ਬਾਦਲਾਂ ਦੀ ਸਰਕਾਰ ਵੇਲੇ 2015 ’ਚ ਹੋਈ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਦੇ ਮੁਖੀ ਸਨ।ਉਨ੍ਹਾਂ ਕਿਹਾ ਕਿ ਸਹੋਤਾ ਨੇ ਗਲਤ ਤਰੀਕੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਅਤੇ ਆਈ.ਪੀ.ਐੱਸ. ਸਹੋਤਾ ਨੇ ਬਾਦਲਾਂ ਨੂੰ ਕਲੀਨ ਚਿੱਟ ਦੇ ਦਿੱਤੀ।

2018 ’ਚ ਉਨ੍ਹਾਂ ਨੇ ਕਾਂਗਰਸ ਦੇ ਮੰਤਰੀਆਂ, ਤਤਕਾਲੀ ਪੀ.ਸੀ.ਸੀ. ਪ੍ਰਧਾਨ ਸੁਨੀਲ ਜਾਖੜ ਅਤੇ ਮੌਜੂਦਾ ਗ੍ਰਹਿ ਮੰਤਰੀ ਰੰਧਾਵਾ ਨੇ ਦੋਹਾਂ ਨੌਜਵਾਨਾਂ ਨੂੰ ਇਨਸਾਫ਼ ਦੀ ਲੜਾਈ ’ਚ ਸਾਥ ਦੇਣ ਦਾ ਭਰੋਸਾ ਦਿੱਤਾ ਸੀ। ਤਾਂ ਹੁਣ ਨਵਜੋਤ ਸਿੱਧੁ ਦੇ ਟਵੀਟ ਨੂੰ ਕੀ ਸਮਝਿਆ ਜਾਵੇ – ਕੀ ਸਿੱਧੂ ਇਹ ਚਣਾਹੁੰਦੇ ਨੇ ਜੇ ਉਨ੍ਹਾਂ ਨੇ ਪ੍ਰਧਾਨਗੀ ਦੇ ਤੌਰ ‘ਤੇ ਕੰਮ ਕਰਨਾ ਤਾਂ ਡੀਜੀਪੀ ਸਹੋਤਾ ਮਨਜ਼ੂਰ ਨਹੀਂ ਹੈ॥

Spread the love