ਮਹਾਮਾਰੀ ਤੋਂ ਪ੍ਰਭਾਵਿਤ ਅਰਥਚਾਰੇ ਨੂੰ ਲੀਹ ’ਤੇ ਲਿਆਉਣ ਜਾਪਾਨ ਯਤਨ ਕਰ ਰਿਹੈ ਪਰ ਕਰੋਨਾ ਦੌਰਾਨ ਸਹੀ ਕੰਮ ਨਾ ਹੋਣ ਕਰਕੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨੇ ਆਪਣਾ ਅਹੁਦਾ ਛੱਡਣ ਦਾ ਐਲਾਨ ਕਰ ਦਿੱਤਾ।

ਉਧਰ ਜਪਾਨ ਦੇ ਸਾਬਕਾ ਵਿਦੇਸ਼ ਮੰਤਰੀ ਫੂਮੀਓ ਕਿਿਸ਼ਦਾ ਨੇ ਹੁਕਮਰਾਨ ਪਾਰਟੀ ਦੇ ਆਗੂ ਵਜੋਂ ਚੋਣ ਜਿੱਤ ਲਈ ਹੈ।

ਇਸ ਨਾਲ ਉਨ੍ਹਾਂ ਦੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ।

ਪ੍ਰਧਾਨ ਮੰਤਰੀ ਬਣਨ ’ਤੇ ਕਿਿਸ਼ਦਾ ਅੱਗੇ ਮਹਾਮਾਰੀ ਤੋਂ ਪ੍ਰਭਾਵਿਤ ਅਰਥਚਾਰੇ ਨੂੰ ਲੀਹ ’ਤੇ ਲਿਆਉਣ ਅਤੇ ਵਧਦੇ ਖੇਤਰੀ ਸੁਰੱਖਿਆ ਖ਼ਤਰਿਆਂ ਨਾਲ ਸਿੱਝਣ ਲਈ ਅਮਰੀਕਾ ਨਾਲ ਮਜ਼ਬੂਤ ਗੱਠਜੋੜ ਬਣਾਉਣ ਦੀ ਚੁਣੌਤੀ ਹੋਵੇਗੀ।

ਪਿਛਲੇ ਸਾਲ ਸਤੰਬਰ ’ਚ ਪਾਰਟੀ ਮੁਖੀ ਦਾ ਅਹੁਦਾ ਸੰਭਾਲਣ ਦੇ ਮਹਿਜ਼ ਇਕ ਸਾਲ ਬਾਅਦ ਹੀ ਸੁਗਾ ਇਹ ਅਹੁਦਾ ਛੱਡ ਰਹੇ ਹਨ।

ਲਿਬਰਲ ਡੈਮੋਕਰੈਟਿਕ ਪਾਰਟੀ ਦੇ ਨਵੇਂ ਆਗੂ ਵਜੋਂ ਕਿਿਸ਼ਦਾ ਦਾ ਸੰਸਦ ’ਚ ਸੋਮਵਾਰ ਨੂੰ ਅਗਲਾ ਪ੍ਰਧਾਨ ਮੰਤਰੀ ਚੁਣਿਆ ਜਾਣਾ ਤੈਅ ਹੈ।

Spread the love