ਪਾਕਿਸਤਾਨ ਅਕਸਰ ਦੇਸ਼ ‘ਚ ਸਾਰੇ ਹਾਲਾਤ ਠੀਕ ਹੋਣ ਦਾ ਦਾਅਵਾ ਕਰਦੈ ਪਰ ਘੱਟ ਗਿਣਤੀਆਂ ਦੀਆਂ ਵਧ ਰਹੀਆਂ ਸਮੱਸਿਆਵਾਂ ‘ਤੇ ਨਹੀਂ ਬੋਲ ਰਿਹਾ।

ਖਬਰ ਪਾਕਿਸਤਾਨ ਦੇ ਪੇਸ਼ਾਵਰ ਤੋਂ ਹੈ ਜਿੱਥੇ ਸਿੱਖ ਭਾਈਚਾਰੇ ਨਾਲ ਸਬੰਧ ਰੱਖਦੇ ਇੱਕ ਹਕੀਮ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।

ਪੁਲਿਸ ਨੇ ਦੱਸਿਆ ਕਿ ਹਮਲਾਵਰ ਕਲੀਨਿਕ ਵਿੱਚ ਦਾਖਲ ਹੋਏ ਅਤੇ ਸਿੱਖ ਹਕੀਮਾਂ ਉੱਤੇ ਚਾਰ ਗੋਲੀਆਂ ਚਲਾਈਆਂ।

ਮ੍ਰਿਤਕ ਦਾ ਨਾਂ ਸਤਨਾਮ ਸਿੰਘ ਦੱਸਿਆ ਜਾ ਰਿਹੈ।ਇਹ ਪਾਕਿਸਤਾਨ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਦਾ ਇੱਕ ਹੋਰ ਨਵਾਂ ਮਾਮਲਾ ਹੈ ਜਿਸ ਤੋਂ ਬਾਅਦ ਦੇਸ਼ ‘ਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਪੁਲਿਸ ਅਨੁਸਾਰ ਸਤਨਾਮ ਸਿੰਘ ਇੱਕ ਦਿਨ ਪਹਿਲਾਂ ਹਸਨ ਅਬਦਾਲ ਤੋਂ ਪੇਸ਼ਾਵਰ ਆਏ ਸੀ।

ਹਕੀਮ ਸਤਨਾਮ ਸਿੰਘ ਪੇਸ਼ਾਵਰ ਤੋਂ ਇਲਾਵਾ ਹਸਨ ਅਬਦਾਲ ਅਤੇ ਰਾਵਲਪਿੰਡੀ ਵਿੱਚ ਵੀ ਆਪਣੇ ਮਰੀਜ਼ਾਂ ਨੂੰ ਦੇਖਦੇ ਸਨ।

ਗੌਰਤਲਬ ਹੈ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਹਿੰਦੂ ਅਤੇ ਸਿੱਖ ਭਾਈਚਾਰੇ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਕਈ ਵਾਰ ਧਰਮ ਪਰਿਵਰਤਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਨੇ ।

ਇਸ ਤੋਂ ਪਹਿਲਾਂ ਕਈ ਮੰਦਰਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਗਿਆ ।

ਲਗਾਤਾਰ ਵਧ ਰਹੀਆਂ ਇਨਾਂ ਘਟਨਾਵਾਂ ਦੀ ਸਖ਼ਤ ਨਿੰਦਾ ਹੋ ਰਹੀ ਹੈ ।

Spread the love