ਚੰਡੀਗੜ੍ਹ, 02 ਅਕਤੂਬਰ

ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ। ਸਿੱਧੂ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਖੜ੍ਹੇ ਰਹਿਣਗੇ ਚਾਹੇ ਉਨ੍ਹਾਂ ਕੋਲ ਕੋਈ ਅਹੁਦਾ ਹੋਵੇ ਜਾਂ ਨਾ। ਸਿੱਧੂ ਨੇ ਕੁਝ ਦਿਨ ਪਹਿਲਾਂ ਹੀ ਚੰਨੀ ਸਰਕਾਰ ਦੇ ਕੁਝ ਫੈਸਲਿਆਂ ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ। ਪਰ ਸਿੱਧੂ ਸੀਐਮ ਚੰਨੀ ਨੂੰ ਮਿਲਣ ਤੋਂ ਬਾਅਦ ਪ੍ਰਧਾਨ ਬਣੇ ਰਹਿਣ ਲਈ ਸਹਿਮਤ ਹੋ ਗਏ।

ਪਿਛਲੇ ਹਫ਼ਤੇ ਨਵਜੋਤ ਸਿੰਘ ਸਿੱਧੂ ਦੇ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ ਦਾ ਸੰਕਟ ਹੋਰ ਡੂੰਘਾ ਹੋ ਗਿਆ ਸੀ। ਇਸ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਖਤਰੇ ਵਿਚ ਪੈ ਗਈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਐਨਐਸਏ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ, ਅਮਰਿੰਦਰ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਭਾਜਪਾ ਵਿੱਚ ਨਹੀਂ ਜਾ ਰਹੇ ਹਨ।

ਸਿੱਧੂ ਨੇ ਟਵੀਟ ਕੀਤਾ, ‘ਗਾਂਧੀ ਜੀ ਅਤੇ ਸ਼ਾਸਤਰੀ ਜੀ ਦੇ ਸਿਧਾਂਤਾਂ ਨੂੰ ਬਰਕਰਾਰ ਰੱਖਿਆ ਜਾਵੇਗਾ। ਚਾਹੇ ਉਹ ਅਹੁਦਾ ਹੋਵੇ ਜਾਂ ਨਾ, ਮੈਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਖੜ੍ਹਾ ਹੋਵਾਂਗਾ।

Spread the love