ਨਵੀਂ ਦਿੱਲੀ, 05 ਅਕਤੂਬਰ

ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਰੋਕ ਦਿੱਤਾ ਗਿਆ ਹੈ।

ਇਹ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਇੱਕ ਟਵੀਟ ਕਰਕੇ ਦਿੱਤੀ ਹੈ। ਮਿਲੀ ਜਾਣਕਰੀ ਮੁਤਾਬਿਕ ਬਘੇਲ ਦੀ ਰਾਜਧਾਨੀ ਲਖਨਊ ‘ਚ ਇੱਕ ਪ੍ਰੈਸ ਬ੍ਰੀਫਿੰਗ ਪ੍ਰੋਗਰਾਮ ਸੀ।

ਜ਼ਿਕਰਯੋਗ ਹੈ ਕਿ ਰਾਜਧਾਨੀ ਲਖਨਊ ਤੋਂ ਲਗਭਗ 130 ਕਿਲੋਮੀਟਰ ਦੂਰ ਲਖੀਮਪੁਰ ਖੇੜੀ ‘ਚ ਐਤਵਾਰ ਨੂੰ ਹੋਈ ਹਿੰਸਾ ‘ਚ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ। ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਜਿਨ੍ਹਾਂ ਨੇ ਸੋਮਵਾਰ ਨੂੰ ਘਟਨਾ ਸਥਾਨ ਦਾ ਦੌਰਾ ਕਰਨ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਜਾ ਤਾਂ ਰੋਕ ਦਿੱਤਾ ਗਿਆ ਜਾਂ ਹਿਰਾਸਤ ਵਿੱਚ ਲੈ ਲਿਆ ਗਿਆ।

ਹਿੰਸਾ ਉਦੋਂ ਭੜਕ ਗਈ ਜਦੋਂ ਵਿਰੋਧ ਕਰ ਰਹੇ ਕਿਸਾਨਾਂ ਦੇ ਇੱਕ ਸਮੂਹ ਨੇ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਅਤੇ ਯੂਪੀ ਦੇ ਮੁੱਖ ਮੰਤਰੀ ‘ਤੇ ਹਮਲਾ ਕੀਤਾ ਅਤੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।

Spread the love