ਚੰਡੀਗੜ੍, 05 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਫਿਰ ਦਿੱਲੀ ਦਾ ਦੌਰਾ ਕਰਨਗੇ।

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਜਾਣਕਰੀ ਮੁਤਾਬਿਕ ਚੰਨੀ ਗ੍ਰਹਿ ਮੰਤਰੀ ਨਾਲ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ।

ਇੱਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਹੈ ਕਿ ਮੁੱਖ ਮੰਤਰੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨਾਲ ਵੀ ਮੁਲਾਕਾਤ ਕਰਨੀ ਸੀ। ਇਥੋਂ ਤੱਕ ਕੀ ਗਹਿਲੋਤ ਨੇ ਚੰਨੀ ਦੇ ਸਨਮਾਨ ‘ਚ ਪ੍ਰੋਗਰਾਮ ਰੱਖਿਆ ਸੀ ਪਰ ਗਹਿਲੋਤ ਨੇ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ।

ਬੀਤੇ ਕੱਲ੍ਹ ਮੁੱਖ ਮੰਤਰੀ ਚੰਨੀ ਨੇ ਕੈਬਨਿਟ ਮੰਤਰੀਆਂ ਨਾਲ ਰਾਜ ਭਵਨ ਪਹੁੰਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੈਮੋਰੈਂਡਮ ਸੌਂਪਿਆ।ਇਸ ਮੈਮੋਰੈਂਡਮ ਰਾਹੀਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ‘ਚ ਹਾਲ ਹੀ ‘ਚ ਵਾਪਰੀ ਹਿੰਸਾ ਦੇ ਪੀੜਤ ਪਰਿਵਾਰਾਂ ਲਈ ਇਨਸਾਫ ਨੂੰ ਯਕੀਨੀ ਬਣਾਉਣ ਵਾਸਤੇ ਠੋਸ ਕਦਮ ਚੁੱਕਣ ਲਈ ਉੱਤਰ ਪ੍ਰਦੇਸ਼ ਸਰਕਾਰ ਉਤੇ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਨੇ ਤਿੰਨ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇਹ ਰਸਮੀ ਮੁਲਾਕਾਤ ਹੋਵੇਗੀ। ਇਸ ਮੁਲਾਕਾਤ ਦੌਰਾਨ ਉਹ ਅਮਿਤ ਸ਼ਾਹ ਸਾਹਮਣੇ ਯੂਪੀ ‘ਚ ਲਖੀਮਪੁਰ ਘਟਨਾ ਤੇ ਤਿੰਨ ਖੇਤੀ ਕਾਨੂੰਨਾਂ ਨਾਲ ਸੰਬੰਧਤ ਚੱਲ ਰਹੇ ਅੰਦੋਲਨ ਨੂੰ ਖ਼ਤਮ ਕਰਵਾਉਣ ਸਬੰਧੀ ਗੱਲਬਾਤ ਕਰ ਸਕਦੇ ਹਨ।

Spread the love