ਚੰਡੀਗੜ੍ਹ, 05 ਅਕਤੂਬਰ

ਅੱਜ ਪੰਜਾਬ ਕਾਂਗਰਸ ਨੇ ਲਖੀਮਪੁਰ ਹਿੰਸਾ ਮਾਮਲੇ ਖ਼ਿਲਾਫ਼ ਚੰਡੀਗੜ੍ਹ ਗਾਂਧੀ ਭਵਨ ‘ਚ ਪ੍ਰਦਰਸ਼ਨ ਕੀਤਾ।

ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕਾਂਗਰਸ ਦੇ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲਖੀਮਪੁਰ ਹਿੰਸਾ ਬਹੁਤ ਮੰਦਭਾਗੀ ਹੈ। ਕਿਸਾਨਾਂ ਨੂੰ ਪਿੱਛਿਓਂ ਮਾਰਿਆ ਗਿਆ, ਜਾਣ -ਬੁੱਝ ਕੇ ਕਾਰ ਚੜ੍ਹਾਈ ਗਈ। ਇਸ ਘਟਨਾ ਨੇ ਮੈਨੂੰ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ ਯਾਦ ਦਿਵਾ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਭਗਤ ਸਿੰਘ ਬਣਨ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ।

ਦੱਸਣਯੋਗ ਹੈ ਕਿ ਲਖੀਮਪੁਰ ਖੀਰੀ ਦੇ ਟਿਕੁਨੀਆ ਇਲਾਕੇ ‘ਚ ਐਤਵਾਰ ਨੂੰ ਹਿੰਸਕ ਘਟਨਾ ਹੋਈ ਸੀ, ਜਿਸ ‘ਚ 4 ਕਿਸਾਨ ਸ਼ਹੀਦ ਹੋਏ।ਇਲਜ਼ਾਮ ਹੈ ਕਿ ਕੇਂਦਰੀ ਗ੍ਰਹਿ ਰਾਜਮੰਤਰਅਜੇ ਮਿਸ਼ਰਾ ਦੇ ਬੇਟੇ ਨੂੰ ਉਨ੍ਹਾਂ ਕਿਸਾਨਾਂ ‘ਤੇ ਕਾਰ ਚੜ੍ਹਾਈ ਸੀ।

ਇਸ ਤੋਂ ਬਾਅਦ ਮਾਹੌਲ ਗਰਮਾਇਆ ਹੋਇਆ ਹੈ ਗਮਗੀਨ ਵੀ ਹੈ ਕਿ ਕਿਉਂਕਿ 4 ਨੌਜਵਾਨ ਕਿਸਾਨ ਸ਼ਹੀਦ ਹੋਏ ਹਨ। ਜਿਸਦੇ ਚਲਦਿਆਂ ਹਰ ਕਿਤੇ ਸ਼ਹੀਦ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Spread the love