ਨਵੀਂ ਦਿੱਲੀ, 06 ਅਕਤੂਬਰ

ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਤੇਲ ਕੰਪਨੀਆਂ ਨੇ ਬਿਨਾਂ ਸਬਸਿਡੀ ਵਾਲੇ 14.2 ਕਿਲੋ ਗੈਸ ਸਿਲੰਡਰ ਦੀ ਕੀਮਤ ਵਿੱਚ 15 ਰੁਪਏ ਦਾ ਵਾਧਾ ਕੀਤਾ ਹੈ।

ਦਿੱਲੀ ‘ਚ 899.50 ਰੁਪਏ ਦੇ ਐਲਪੀਜੀ ਸਿਲੰਡਰ ਦੇ ਇਸ ਵਾਧੇ ਤੋਂ ਬਾਅਦ ਹੁਣ ਰਾਜਧਾਨੀ ਦਿੱਲੀ ਵਿੱਚ ਐਲਪੀਜੀ ਸਿਲੰਡਰ ਦੀ ਕੀਮਤ 884.50 ਰੁਪਏ ਤੋਂ ਵਧ ਕੇ 899.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਜਦੋਂ ਕਿ 5 ਕਿਲੋ ਦਾ ਸਿਲੰਡਰ ਹੁਣ 502 ਰੁਪਏ ਵਿੱਚ ਉਪਲਬਧ ਹੋਵੇਗਾ। 1 ਅਕਤੂਬਰ ਨੂੰ ਤੇਲ ਕੰਪਨੀਆਂ ਨੇ 19 ਕਿਲੋ ਵਪਾਰਕ ਗੈਸ ਸਿਲੰਡਰ ਦੀ ਕੀਮਤ 43.5 ਰੁਪਏ ਪ੍ਰਤੀ ਸਿਲੰਡਰ ਤੱਕ ਵਧਾ ਦਿੱਤੀ ਸੀ।

Spread the love