ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਦੀ ਅੰਤਰਰਾਸ਼ਟਰੀ ਪੱਧਰ ‘ਤੇ ਕਈ ਦੇਸ਼ਾਂ ਨੇ ਨਿੰਦਾ ਕੀਤੀ ਹੈ।

3 ਅਕਤੂਬਰ ਨੂੰ ਕੇਂਦਰੀ ਰਾਜ ਮੰਤਰੀ ਦੇ ਮੁੰਡੇ ਵੱਲੋਂ ਕਿਸਾਨਾਂ ਨੂੰ ਗੱਡੀ ਹੇਠਾਂ ਦਰੜ ਦੇਣ ਦੀ ਘਟਨਾ ਦੀ ਦੁਨੀਆ ਭਰ ਵਿਚ ਹੋ ਰਹੀ ਨਿੰਦਾ ਤੋਂ ਬਾਅਦ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਹੈ ਪਰ ਅਜੇ ਇਨਸਾਫ਼ ਮਿਲਦਾ ਦਿਖਾਈ ਨਹੀਂ ਦੇ ਰਿਹਾ।

ਇਸ ਘਟਨਾ ਵਿਚ ਜਿੱਥੇ 4 ਕਿਸਾਨਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਸੀ ਉੱਥੇ ਹੀ 2 ਹੋਰ ਕਿਸਾਨਾਂ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ।

ਉਧਰ ਯੂਕੇ ‘ਚ ਪਾਰਲੀਮੈਂਟ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਕੈਨੇਡੀਅਨ ਹਾਊਸ ਆਫ ਕਾਮਨਜ਼ ਦੀ ਮੈਂਬਰ ਰੂਬੀ ਸਹੋਤਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਢੇਸੀ ਨੇ ਟਵੀਟ ਕਰਦੇ ਹੋਏ ਲਿਿਖਆ, ‘ਲਖੀਮਪੁਰ ਵਿਚ ਕਿਸਾਨਾਂ ਦਾ ਵਾਪਰੀ ਘਟਨਾ ਸੁਣ ਕੇ ਬਹੁਤ ਦੁੱਖ ਹੋਇਆ, ਕਿਸਾਨਾਂ ਦੇ ਪਰਿਵਾਰ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ ਅਤੇ ਉਮੀਦ ਹੈ ਕਿ ਅਧਿਕਾਰੀ ਅਤੇ ਮੀਡੀਆ ਉਨ੍ਹਾਂ ਨਾਲ ਨਿਰਪੱਖ ਵਿਵਹਾਰ ਕਰਨਗੇ, ਕਿਉਂਕਿ ਉਹ ਨਿਆਂ ਦੇ ਹੱਕਦਾਰ ਹਨ।

ਉਥੇ ਹੀ ਰੂਬੀ ਸਹੋਤਾ ਨੇ ਟਵੀਟ ਕਰਦੇ ਹੋਏ ਲਿਿਖਆ, ‘ਭਾਰਤ ਦੇ ਲਖੀਮਪੁਰ ਖੀਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਹਿੰਸਾ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ।

ਮਾਰੇ ਗਏ ਜਾਂ ਜ਼ਖ਼ਮੀ ਹੋਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਮੈਂ ਨਿਆਂ ਅਤੇ ਜਵਾਬਦੇਹੀ ਲਈ ਉਠਦੀਆਂ ਮੰਗਾਂ ਨਾਲ ਆਪਣੀ ਆਵਾਜ਼ ਬੁਲੰਦ ਕਰਦੀ ਹਾਂ।

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਦੌਰਾਨ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਉਸ ਤੋਂ ਬਾਅਦ ਭਾਂਵੇ ਹੁਣ ਕਈ ਪਾਰਟੀਆਂ ਸਿਆਸੀ ਲਾਹਾ ਲੈਣ ਦਾ ਯਤਨ ਵੀ ਕਰ ਰਹੀਆਂ ਨੇ ਪਰ ਅਜੇ ਤੱਕ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ।

Spread the love