ਨਵੀਂ ਦਿੱਲੀ, 6 ਅਕਤੂਬਰ

ਲਖੀਮਪੁਰ ਖੀਰੀ ਮਾਮਲੇ ਨੇ ਸਿਆਸਤ ‘ਚ ਭੂਚਾਲ ਲੈ ਆਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਲਖੀਮਪੁਰ ਖੀਰੀ ਜਾ ਰਹੇ ਹਨ। ਉਨ੍ਹਾਂ ਦੇ ਨਾਲ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਨਾਲ ਹਨ।

ਦੱਸ ਦਈਏ ਕਿ ਰਾਹੁਲ ਗਾਂਧੀ ਦੀ ਅਗਵਾਈ ‘ਚ 5 ਮੈਂਬਰੀ ਵਫ਼ਦ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਦੌਰਾ ਕਰੇਗਾ। ਬੇਸ਼ੱਕ ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਰਾਹੁਲ ਗਾਂਧੀ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ਬੀਜੇਪੀ ਸਰਕਾਰ ਸੱਚ ਛੁਪਾ ਰਹੀ ਹੈ। ਅਸੀਂ ਲਖੀਮਪੁਰ ਪਹੁੰਚ ਕੇ ਅਸਲੀਅਤ ਜਾਣਨਾ ਚਾਹੁੰਦੇ ਹਨ।

ਰਾਹੁਲ ਗਾਂਧੀ ਨੇ ਲਖੀਮਪੁਰ ਖੇੜੀ ‘ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਪਿਛਲੇ ਕੁਝ ਸਮੇਂ ਤੋਂ ਕਿਸਾਨਾਂ ਉੱਤੇ ਹਮਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜੀਪ ਦੇ ਹੇਠਾਂ ਕੁਚਲਿਆ ਜਾ ਰਿਹਾ ਹੈ। ਭਾਜਪਾ ਨੇ ਗ੍ਰਹਿ ਮੰਤਰੀ ਦੇ ਪੁੱਤਰ ‘ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਦੂਜੇ ਪਾਸੇ ਦੇਸ਼ ਭਰ ਦੇ ਕਿਸਾਨਾਂ ‘ਤੇ ਇੱਕ ਤੋਂ ਬਾਅਦ ਇੱਕ ਹਮਲੇ ਹੋ ਰਹੇ ਹਨ।

Spread the love