ਲਖੀਮਪੁਰ ਖੀਰੀ ਮਾਮਲੇ ਵਿੱਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆਏ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ, ਕਿਆਸਅਰਾਈਆਂ ਦਾ ਬਾਜ਼ਾਰ ਗਰਮ ਹੈ ਅਤੇ ਹਰ ਤਰ੍ਹਾਂ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ ਹਨ।

ਇਸ ਮੀਟਿੰਗ ਵਿੱਚ ਅਜੈ ਮਿਸ਼ਰਾ ਨੇ ਸਾਰੇ ਸਬੂਤ ਅਤੇ ਉਨ੍ਹਾਂ ਦਾ ਪੱਖ ਗ੍ਰਹਿ ਮੰਤਰੀ ਦੇ ਸਾਹਮਣੇ ਪੇਸ਼ ਕੀਤਾ। ਗ੍ਰਹਿ ਮੰਤਰੀ ਅਜੈ ਮਿਸ਼ਰਾ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਤੋਂ ਸੰਤੁਸ਼ਟ ਦਿਖਾਈ ਦਿੱਤੇ। ਸੂਤਰਾਂ ਮੁਤਾਬਿਕ ਹੁਣ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਅਜੇ ਮਿਸ਼ਰਾ ਦਾ ਅਸਤੀਫ਼ਾ ਨਹੀਂ ਮੰਗੇਗੀ। ਕੇਂਦਰੀ ਮੰਤਰੀ ਅਜੇ ਮਿਸ਼ਰਾ ਬੁੱਧਵਾਰ ਸਵੇਰੇ ਕਰੀਬ 11 ਵਜੇ ਦਿੱਲੀ ਪਹੁੰਚੇ ਅਤੇ ਹਵਾਈ ਅੱਡੇ ਤੋਂ ਸਿੱਧਾ ਨੌਰਥ ਬਲਾਕ ਵਿੱਚ ਸਥਿਤ ਗ੍ਰਹਿ ਮੰਤਰਾਲੇ ਪਹੁੰਚੇ। ਕੁੱਝ ਸਮਾਂ ਉੱਥੇ ਰਹਿਣ ਤੋਂ ਬਾਅਦ ਅਜੈ ਮਿਸ਼ਰਾ ਉਨ੍ਹਾਂ ਨੂੰ ਮਿਲਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਦੇ ਘਰ ਪਹੁੰਚੇ। ਉੱਥੇ ਪਹੁੰਚ ਕੇ ਉਨ੍ਹਾਂ ਨੇ ਲਖੀਮਪੁਰ ਘਟਨਾ ਨਾਲ ਜੁੜੇ ਸਾਰੇ ਸਬੂਤ ਗ੍ਰਹਿ ਮੰਤਰੀ ਤੋਂ ਰੱਖੇ ਅਤੇ ਘਟਨਾ ਨਾਲ ਸਬੰਧਤ ਆਪਣਾ ਪੱਖ ਵੀ ਰੱਖਿਆ।

ਦੱਸ ਦੇਈਏ ਕਿ ਐਤਵਾਰ ਨੂੰ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੇ ਬਾਅਦ ਹੀ ਕੇਂਦਰੀ ਮੰਤਰੀ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਹਨ। ਵਿਰੋਧੀ ਧਿਰ ਉਨ੍ਹਾਂ ਦੇ ਅਸਤੀਫ਼ੇ ਅਤੇ ਦੋਸ਼ੀ ਪੁੱਤਰ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀ ਹੈ। ਦੋਸ਼ ਹੈ ਕਿ ਉਨ੍ਹਾਂ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਇੱਕ ਗੱਡੀ ਚੜ੍ਹਾ ਦਿੱਤੀ, ਜਿਸ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ। ਬਾਅਦ ਵਿੱਚ ਭੜਕੀ ਹਿੰਸਾ ਵਿੱਚ ਚਾਰ ਹੋਰ ਲੋਕਾਂ ਦੀ ਮੌਤ ਹੋ ਗਈ।

ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੀ ਕਥਿਤ ਵੀਡੀਓ ਵੀ ਵਾਇਰਲ ਹੋ ਰਹੀ ਹੈ। ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਆਸ਼ੀਸ਼ ਮਿਸ਼ਰਾ ਨੇ ਵੀ ਕਿਸਾਨਾਂ ‘ਤੇ ਗੋਲੀਬਾਰੀ ਕੀਤੀ ਹੈ। ਕਿਸਾਨਾਂ ਵੱਲੋਂ ਦਰਜ ਕੀਤੀ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਦੇ ਪੁੱਤਰ ਦੀ ਕਾਰ ਨੇ ਕਿਸਾਨਾਂ ਨੂੰ “ਸੜਕ ਦੇ ਦੋਵੇਂ ਪਾਸੇ” ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਡਰਾਈਵਰ ਤੋਂ ਗੱਡੀ ਕੰਟਰੋਲ ਨਹੀਂ ਹੋਈ ਅਤੇ ਗੱਡੀ ਇੱਕ ਖਾਈ ਵਿੱਚ ਪਲਟ ਗਿਆ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ। ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ, ਮੰਤਰੀ ਦਾ ਪੁੱਤ ਕਾਰ ਤੋਂ ਉੱਤਰਿਆ ਅਤੇ ਆਪਣੀ ਬੰਦੂਕ ਨਾਲ ਫਾਇਰਿੰਗ ਕਰਦਾ ਹੋਇਆ ਗੰਨੇ ਦੇ ਖੇਤਾਂ ‘ਚ ਭੱਜ ਗਿਆ।

Spread the love