ਨਵੀਂ ਦਿੱਲੀ, 06 ਅਕਤੂਬਰ

ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਉੱਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਫਤ ਸਮਾਰਟਫੋਨ ਅਤੇ ਟੈਬਲੇਟ ਦੇਵੇਗੀ। ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਸਸ਼ਕਤੀਕਰਨ ਲਈ, ਯੂਪੀ ਕੈਬਨਿਟ ਨੇ ਮੁਫਤ ਸਮਾਰਟਫੋਨ ਅਤੇ ਟੈਬਲੇਟ ਯੋਜਨਾ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ‘ਤੇ ਕਰੀਬ ਤਿੰਨ ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ।

ਜਾਣਕਾਰੀ ਮੁਤਾਬਿਕ ਗ੍ਰੈਜੂਏਸ਼ਨ, ਪੋਸਟ ਗ੍ਰੈਜੂਏਸ਼ਨ, ਬੀ.ਟੈਕ, ਪੌਲੀਟੈਕਨਿਕ, ਮੈਡੀਕਲ ਸਿੱਖਿਆ, ਪੈਰਾ ਮੈਡੀਕਲ ਅਤੇ ਹੁਨਰ ਵਿਕਾਸ ਮਿਸ਼ਨ ਦੀ ਸਿਖਲਾਈ ਲੈਣ ਵਾਲੇ ਵਿਦਿਆਰਥੀਆਂ ਨੂੰ ਸਮਾਰਟਫੋਨ ਜਾਂ ਟੈਬਲੇਟ ਦਿੱਤੇ ਜਾਣਗੇ। ਜਾਰੀ ਅਧਿਕਾਰਤ ਬਿਆਨ ‘ਚ, ਮੁੱਖ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਕੈਬਨਿਟ ਦੀ ਬੈਠਕ ਵਿੱਚ ਇਸ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਦੱਸ ਦੇਈਏ ਕਿ ਕਰੋਨਾ ਮਹਾਂਮਾਰੀ ਦੇ ਵਿਚਾਲੇ , ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਦੇ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ, ਜ਼ਿਆਦਾਤਰ ਪ੍ਰੀਖਿਆਵਾਂ ਆਨਲਾਈਨ ਵੀ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਨੌਜਵਾਨਾਂ ਦੇ ਡਿਜੀਟਲ ਸਸ਼ਕਤੀਕਰਨ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ ਇਹ ਫੈਸਲਾ ਲਿਆ ਹੈ।

Spread the love