ਪਾਕਿਸਤਾਨੀ ਫ਼ੌਜ ਨੇ ਖੁਫੀਆ ਏਜੰਸੀ ਆਈ.ਐਸ.ਆਈ. ਦੇ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਮੀਦ ਦਾ ਤਬਾਦਲਾ ਕਰ ਦਿੱਤਾ।

ਹਮੀਦ ਨੂੰ ਪੇਸ਼ਾਵਰ ਕੋਰ ਦਾ ਕਮਾਂਡਰ ਬਣਾਇਆ ਗਿਆ ਹੈ। ਇਸ ਤਬਾਦਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਨੇ।

ਹਮੀਦ ਨੂੰ ਫ਼ੌਜ ਦੇ ਮੁਖੀ ਜਨਰਲ ਕਮਰ ਬਾਜਵਾ ਦੇ ਨਜ਼ਦੀਕੀ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਅਜਿਹੇ ਨਾਜ਼ੁਕ ਸਮੇਂ ਆਈ.ਐਸ.ਆਈ. ਮੁਖੀ ਨਿਯੁਕਤ ਕੀਤਾ ਗਿਆ ਸੀ ਜਦੋਂ ਬਹੁਤ ਸਾਰੀਆਂ ਬਾਹਰੀ ਅਤੇ ਅੰਦਰੂਨੀ ਸੁਰੱਖਿਆ ਚੁਣੌਤੀਆਂ ਸਨ।

ਪਰ ਦੱਸਿਆ ਜਾ ਰਿਹਾ ਕਿ ਸਤੰਬਰ ਵਿੱਚ ਕਾਬੁਲ ਦਾ ਦੌਰਾ ਕਰਨ ਤੋਂ ਬਾਅਦ ਕੀਤਾ ਸੀ ਅਤੇ ਮੀਡੀਆ ਨਾਲ ਸੰਖੇਪ ਗੱਲਬਾਤ ਵਿੱਚ ਕਿਹਾ ਕਿ ਅਫਗਾਨਿਸਤਾਨ ਵਿੱਚ “ਸਭ ਕੁਝ ਠੀਕ ਹੋ ਜਾਵੇਗਾ”।

Spread the love