ਪਾਕਿਸਤਾਨ ‘ਚ ਜ਼ਬਰਦਸਤ ਭੂਚਾਲ,20 ਲੋਕਾਂ ਦੀ ਮੌਤ

ਪਾਕਿਸਤਾਨ ਦੇ ਹਰਨਈ ਇਲਾਕੇ ‘ਚ ਜ਼ਬਰਦਸਤ ਭੂਚਾਲ ਆਇਆ ਜਿਸ ‘ਚ ਵੱਡੇ ਪੱਧਰ ‘ਤੇ ਮਾਲੀ ਨੁਕਸਾਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਭੂਚਾਲ ਨਾਲ 20 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ।

ਭੂਚਾਲ ਨਾਲ ਕਰੀਬ 150 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਇਸ ਤੋਂ ਇਲਾਵਾ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਭੂਚਾਲ ਦੀ ਤੀਬਰਤਾ 6.0 ਮਾਪੀ ਗਈ।ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਕੰਧ ਡਿੱਗਣ ਕਰਕੇ ਕਈ ਲੋਕਾਂ ਦੀ ਜਾਨ ਚਲੀ ਗਈ।

ਆਫਤ ਪ੍ਰਬੰਧਨ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।

ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।ਭੂਚਾਲ ਦੇ ਝਟਕੇ ਸਿਬੀ, ਪਿਸ਼ੀਨ, ਮੁਸਲਿਮ ਬਾਗ, ਕਿਲਾ ਸੈਫੁੱਲਾ ਕਛਲਾਕ, ਹਰਨਈ ਅਤੇ ਬਲੋਚਿਸਤਾਨ ਅਤੇ ਕਵੇਟਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਮਹਿਸੂਸ ਕੀਤੇ ਗਏ।

ਇਸ ਤੋਂ ਬਾਅਦ ਕਈ ਇਲਾਕਿਆਂ ‘ਚ ਲੋਕ ਆਏ ਅਤੇ ਘਰਾਂ ਦੇ ਬਾਹਰ ਸੜਕਾਂ’ ਤੇ ਬੈਠ ਗਏ।

ਇਲਾਕੇ ਦੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਲੇ ਦੀਆਂ ਖਾਣਾਂ ਵਿੱਚ ਕੰਮ ਕਰ ਰਹੇ ਘੱਟੋ -ਘੱਟ 4 ਲੋਕਾਂ ਦੇ ਫਸਣ ਕਰਕੇ ਮੌਤ ਹੋ ਗਈ

Spread the love