ਚੰਡੀਗੜ੍ਹ, 07 ਅਕਤੂਬਰ

ਸ਼੍ਰੋਮਣੀ ਅਕਾਲੀ ਦਲ ਦਾ ਉੱਚ ਪੱਧਰੀ ਵਫ਼ਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਤੇ ਉਥੇ ਪਹੁੰਚ ਕੇ ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਜਿਨ੍ਹਾਂ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਹੇਠ ਦਰੜ ਕੇ ਮਾਰ ਦਿੱਤਾ ਸੀ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫ਼ਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਆਖਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਮਾਮਲੇ ਵਿਚ ਸਪਸ਼ਟ ਹੈ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਨ੍ਹਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਪੰਜ ਮੈਂਬਰੀ ਵਫ਼ਦ ਜੋ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ, ਉਸ ਵਿਚ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

Spread the love