ਸ੍ਰੀ ਮੁਕਤਸਰ ਸਾਹਿਬ,07 ਅਕਤੂਬਰ

ਅੱਜ ਸ੍ਰੀ ਮੁਕਤਸਰ ਸਾਹਿਬ ‘ਚ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਘਰ ਦੇ ਬਾਹਰ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਦਾ ਕਹਿਣਾ है ਕਿ ਕੈਪਟਨ ਅਮਰਿੰਦਰ ਸਿੰਘ ਦੇ ਹੁੰਦਿਆਂ ਜੋ ਮੰਗਾਂ ਰੱਖੀਆਂ ਗਈਆਂ ਸਨ ਜਿਸ ਤਰਾਂ ਕੱਟੇ ਹੋਏ ਮੀਟਰ ਦੁਬਾਰਾ ਬਹਾਲ ਅਤੇ ਬਿਜਲੀ ਦਾ ਬਿੱਲ ਮੁਆਫ਼ ਕਰਨੇ ,ਨਾਲ ਹੀ ਮਜ਼ਦੂਰਾਂ ਦੇ ਕਰਜ਼ੇ ਮੁਆਫ਼, ਸਰਵਜਨਕ ਵੰਡ ਪ੍ਰਣਾਲੀ, ਮਜ਼ਦੂਰਾਂ ਨੂੰ ਸਾਲ ਭਰ ਦਾ ਰਿਕਾਰਡ ਕੰਮ ਦਿੱਤਾ ਜਾਵੇ।

ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਸਾਡੀ ਸਰਕਾਰ ਨਾਲ ਮੀਟਿੰਗ ਰੱਖੀ ਗਈ ਸੀ ਕੈਬਨਿਟ ਮੰਤਰੀ ਬਦਲਣ ਨਾਲ ਫਿਰ ਮੀਟਿੰਗ ਰੱਦ ਹੋ ਗਈ ਜਿਸ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Spread the love