ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ

ਨਰਮੇ ਦੀ ਫ਼ਸਲ ‘ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਕਾਰਨ ਹੋਏ ਨੁਕਸਾਨ ਕਰ ਕੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਚਾਰ ਦਿਨਾਂ ਤੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਬਾਦਲ ਦੇ ਅੱਗੇ ਧਰਨਾ ਦੇ ਰਹੇ ਹਨ।

ਅੱਜ ਕਿਸਾਨਾਂ ਨਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਾਦਲ ਵਿਖੇ ਮੀਟਿੰਗ ਕੀਤੀ ਗਈ ਪਰ ਮੀਟਿੰਗ ਬੇਸਿੱਟਾ ਰਹੀ ਹੁਣ ਕੱਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।

ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੁਧਨ ਨੇ ਪਿੰਡ ਬਾਦਲ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸਵੇਰੇ 12 ਵਜੇ ਤੋਂ ਸ਼ਾਮ ਤੱਕ ਚਲੀ ਅਖੀਰ ‘ਚ ਇਹ ਬੇਸਿੱਟਾ ਰਹੀ । ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿਸਾਨਾਂ ਨਾਲ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਅੱਜ ਮੀਟਿੰਗ ਕੀਤੀ ਗਈ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਆਪਣੇ ਨਿੱਜੀ ਪ੍ਰੋਗਰਾਮ ਕਰ ਕੇ ਮਸ਼ਰੂਫ ਹਨ।

ਕੱਲ੍ਹ ਚੰਡੀਗੜ੍ਹ ਦੇ ਉੱਚ ਅਧਿਕਾਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਕਰਵਾਈ ਜਾਵੇਗੀ ਉਮੀਦ ਹੈ ਕੱਲ੍ਹ ਦੀ ਮੀਟਿੰਗ ‘ਚ ਕੋਈ ਮਸਲੇ ਦਾ ਹੱਲ ਨਿਕਲ ਜਾਵੇਗਾ। ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ੍ਹ ਸਾਨੂੰ ਚੰਡੀਗੜ੍ਹ 11 ਵਜੇ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਜੇਕਰ ਮੰਗ ਨਾ ਪੁਰੀ ਹੋਈ ਤਾਂ ਸਾਡਾ ਘੋਲ ਇਸੇ ਤਰ੍ਹਾਂ ਜਾਰੀ ਰਹੇਗਾ ।

Spread the love