ਚੰਡੀਗੜ੍ਹ, 11 ਅਕਤੂਬਰ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੂਬੇ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਕਾਂਗਰਸ ਦੇ ਦਰਵਾਜ਼ੇ ਖੁੱਲ੍ਹੇ ਹਨ। ਉਹ ਜਲਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲ ਸਕਦੇ ਹਨ।

ਹੁਣ ਤੱਕ ਰਾਵਤ ਕੈਪਟਨ ਅਮਰਿੰਦਰ ‘ਤੇ ਹਮਲੇ ਕਰਦੇ ਆ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਾਂਗਰਸ ਨੇ ਕੈਪਟਨ ਦੀ ਆਲੋਚਨਾ ਕੀਤੀ ਸੀ। ਉਨ੍ਹਾਂ ਨੇ ਇਸ ਮੀਟਿੰਗ ਤੋਂ ਬਾਅਦ ਹੀ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ।

ਇਸ ਦੇ ਨਾਲ ਹੀ ਰਾਵਤ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਵਿਚਾਲੇ ਵਿਵਾਦ ਨੂੰ ਸਾਬਕਾ ਕਾਂਗਰਸੀਆਂ ਦੀ ਸਾਜ਼ਿਸ਼ ਕਰਾਰ ਦਿੱਤਾ। ਰਾਵਤ ਨੇ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਅਜਿਹੀਆਂ ਗੱਲਾਂ ਦਾ ਪ੍ਰਚਾਰ ਕਰ ਰਹੇ ਹਨ।

ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਦਾ ਅਪਮਾਨ ਕਰਨ ਦੇ ਦੋਸ਼ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅਮਰਿੰਦਰ ਦਾ ਅਪਮਾਨ ਨਹੀਂ ਕੀਤਾ। ਇਹ ਉਸ ਦੀ ਸਹਿਮਤੀ ਨਾਲ ਪੰਜਾਬ ਵਿੱਚ ਪੈਦਾ ਹੋਏ ਵਿਵਾਦ ਦਾ ਹੱਲ ਲੱਭਣ ਦੀ ਕੋਸ਼ਿਸ਼ ਸੀ। ਪਰ ਅਜਿਹਾ ਨਹੀਂ ਹੋ ਸਕਿਆ। ਜਦੋਂ ਬਹੁਤੇ ਵਿਧਾਇਕ ਅਮਰਿੰਦਰ ਦੇ ਵਿਰੁੱਧ ਹੋ ਗਏ ਤਾਂ ਸਾਨੂੰ ਵਿਧਾਇਕ ਦਲ ਦੀ ਮੀਟਿੰਗ ਬੁਲਾਉਣੀ ਪਈ। ਕੈਪਟਨ ਨੇਂ ਆਉਣ ਦੀ ਜਗ੍ਹਾ ਅਸਤੀਫ਼ਾ ਦੇ ਦਿੱਤਾ।

Spread the love