ਚੰਡੀਗੜ੍ਹ ,12 ਅਕਤੂਬਰ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੁਣ ਰਣਜੀਤ ਸਿੰਘ ਕਤਲ ਕੇਸ ਵਿੱਚ 18 ਅਕਤੂਬਰ ਨੂੰ ਸਜ਼ਾ ਸੁਣਾਈ ਜਾਵੇਗੀ।

ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਸੀਬੀਆਈ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ। ਸੁਣਵਾਈ ਦੌਰਾਨ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਰੂਮ ਵਿੱਚ ਸ਼ਾਮਲ ਹੋਇਆ। ਰਾਮ ਰਹੀਮ ਨੇ ਆਪਣੇ ਸਿਰ ‘ਤੇ ਚਿੱਟੀ ਟੋਪੀ ਪਾਈ ਹੋਈ ਸੀ ਅਤੇ ਉਸ ਦੀ ਦਾੜ੍ਹੀ ਨੂੰ ਕਾਲਾ ਰੰਗ ਕੀਤਾ ਗਿਆ ਸੀ।

ਮਾਮਲੇ ਦੇ ਚਾਰ ਹੋਰ ਦੋਸ਼ੀ ਕ੍ਰਿਸ਼ਨ ਲਾਲ, ਅਵਤਾਰ, ਸਬਦੀਲ ਅਤੇ ਜਸਬੀਰ ਸਿੱਧੇ ਅਦਾਲਤ ਵਿੱਚ ਪੇਸ਼ ਹੋਏ। ਇਹ ਸੁਣਵਾਈ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਹੋਈ। ਜੱਜ ਸੁਸ਼ੀਲ ਗਰਗ ਹੁਣ 18 ਅਕਤੂਬਰ ਨੂੰ ਰਣਜੀਤ ਕਤਲ ਕੇਸ ਦਾ ਫੈਸਲਾ ਸੁਣਾਉਣਗੇ। ਇਸ ਤੋਂ ਪਹਿਲਾਂ ਸੁਣਵਾਈ ਦੁਪਹਿਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਸਾਵਧਾਨੀ ਵਰਤਦੇ ਹੋਏ ਪੰਚਕੂਲਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

Spread the love