ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ।

ਖ਼ਬਰ ਗ੍ਰੈਂਬਲੰਗ ਸਟੇਟ ਯੂਨੀਵਰਸਿਟੀ (Grambling State University) ਤੋਂ ਹੈ ਜਿੱਥੇ ਤਾਜ਼ਾ ਗੋਲੀਬਾਰੀ ਦੀ ਇਕ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਸੱਤ ਹੋਰ ਲੋਕ ਜ਼ਖ਼ਮੀ ਹੋ ਗਏ ਹਨ।

ਅਧਿਕਾਰੀਆਂ ਨੇ ਕਿਹਾ ਹੈ ਕਿ ਲੁਈਸਿਆਨਾ ਸਕੂਲ ਵਿਚ ਪਿਛਲੇ ਚਾਰ ਦਿਨਾਂ ਵਿਚ ਫਾਈਰਿੰਗ ਦੀ ਇਹ ਦੂਜੀ ਘਟਨਾ ਹੈ,ਹਾਲਾਂਕਿ ਪੁਲਿਸ ਜਾਂਚ ‘ਚ ਜੁਟੀ ਹੋਈ ਹੈ।

ਯੂਨੀਵਰਸਿਟੀ ਦੇ ਸੋਸ਼ਲ ਮੀਡੀਆ ਪੋਸਟ ਦੇ ਅਨੁਸਾਰ ਇਹ ਫਾਈਰਿੰਗ ਕੈਂਪਸ ਕਵਾਡ ਵਿਚ ਹੋਈ ਜਿਸ ਤੋਂ ਬਾਅਦ ਦੋ ਦਿਨਾਂ ਲਈ ਜਮਾਤਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਕਿ ਯੂਨੀਵਰਸਿਟੀ ‘ਚ ਕਰਫਿਊ ਵੀ ਲਗਾਇਆ ਗਿਆ।

Spread the love