ਸਕਾਟਲੈਂਡ ਦੇ ਮੁੱਖ ਸ਼ਹਿਰ ਗਲਾਸਗੋ ਵਿਖੇ 31 ਅਕਤੂਬਰ ਤੋਂ ਲੈ ਕੇ 12 ਨਵੰਬਰ ਤੱਕ ਵਾਤਾਵਰਨ ਸਬੰਧੀ ਅੰਤਰਰਾਸ਼ਟਰੀ ਕਾਨਫਰੰਸ ਹੋਣ ਜਾ ਰਹੀ ਹੈ, ਜਿਸ ਵਿਚ ਯੂ. ਕੇ. ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵਲੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖਾਸ ਤੌਰ ‘ਤੇ ਸੱਦਾ ਭੇਜਿਆ ਗਿਆ ਹੈ।

ਦੂਸਰੇ ਪਾਸੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਤਕਰੀਬਨ ਇਕ ਸਾਲ ਤੋਂ ਧਰਨੇ ਲਗਾਈ ਬੈਠੇ ਹਨ ਜਿਸ ਕਰਕੇ ਸਕਾਟਲੈਂਡ ਦਾ ਸਮੁੱਚਾ ਪੰਜਾਬੀ ਭਾਈਚਾਰਾ ਭਾਰਤ ‘ਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਸ਼ੁਰੂਆਤੀ ਦਿਨਾਂ ਤੋ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ ।

ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਗਲਾਸਗੋ ਵਿਖੇ ਗੁਰੂ ਘਰ ਦੇ ਮੁੱਖ ਸੇਵਾਦਾਰ ਦੀ ਪ੍ਰਧਾਨਗੀ ‘ਚ ਗਲਾਸਗੋ ਦੀਆਂ ਵੱਖ-ਵੱਖ ਭਾਰਤੀ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ ।

ਸਕਾਟਲੈਂਡ ਦੀਆਂ ਸਮੂਹ ਭਾਰਤੀ ਜਥੇਬੰਦੀਆਂ ਵਲੋਂ ਮਤਾ ਪਾਸ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗਲਾਸਗੋ ਪਹੁੰਚਣ ‘ਤੇ 31 ਅਕਤੂਬਰ ਨੂੰ ਕਿਸਾਨ ਅੰਦੋਲਨ ਦੇ ਸਮਰਥਨ ਵਾਲੇ ਬੈਨਰਾਂ ਅਤੇ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ ।

Spread the love