ਮੁੰਬਈ, 20 ਅਕਤੂਬਰ

ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਇਨ੍ਹਾਂ ਦਿਨੀਂ ਡਰੱਗਸ (DRUG CASE) ਦੇ ਮਾਮਲੇ ਕਾਰਨ ਸੁਰਖੀਆਂ ‘ਚ ਹਨ। ਆਰੀਅਨ ਖਾਨ ਦੀ ਜ਼ਮਾਨਤ ‘ਤੇ ਫੈਸਲਾ ਅੱਜ ਆਉਣ ਵਾਲਾ ਹੈ।

ਮੁੰਬਈ ਕਰੂਜ਼ ਡਰੱਗਜ਼ ਕੇਸ ਵਿੱਚ ਫਸੇ ਆਰੀਅਨ ਦੀ ਜ਼ਮਾਨਤ ਅਰਜ਼ੀ ਨੂੰ ਪਿਛਲੇ ਕਈ ਦਿਨਾਂ ਤੋਂ ਅਗਲੀ ਤਰੀਕ ਤੱਕ ਮੁਲਤਵੀ ਕੀਤਾ ਜਾ ਰਿਹਾ ਸੀ। 14 ਅਕਤੂਬਰ ਨੂੰ ਸੈਸ਼ਨ ਕੋਰਟ ਵਿੱਚ ਜੱਜ ਨੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਆਰੀਅਨ ਦਾ ਇੰਤਜ਼ਾਰ ਅੱਜ ਖ਼ਤਮ ਹੋ ਸਕਦਾ ਹੈ।ਦੱਸ ਦੇਈਏ ਕਿ ਆਰੀਅਨ ਇਸ ਵੇਲੇ ਆਰਥਰ ਰੋਡ ਜੇਲ੍ਹ ਵਿੱਚ ਬੰਦ ਹੈ।

14 ਅਕਤੂਬਰ ਨੂੰ ਸੁਣਵਾਈ ਤੋਂ ਬਾਅਦ ਜੱਜ ਵੀਵੀ ਪਾਟਿਲ ਨੇ ਜ਼ਮਾਨਤ ਅਰਜ਼ੀ ‘ਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ। ਐਨਸੀਬੀ (NCB -Narcotics Control Bureau) ਨੇ ਆਰੀਅਨ ਖਾਨ ਨੂੰ ਜ਼ਮਾਨਤ ਨਾ ਦਿੱਤੇ ਜਾਣ ਦੇ ਵਿਰੁੱਧ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ। ਅਦਾਲਤ ਵਿੱਚ ਦੋਵਾਂ ਧਿਰਾਂ ਵਿਚਕਾਰ ਲੰਬੀ ਬਹਿਸ ਹੋਈ।

ਐਨਸੀਬੀ ਨੇ ਕਿਹਾ ਕਿ ਆਰੀਅਨ ਦੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹਨ। ਇਹ ਇੱਕ ਵੱਡੀ ਸਾਜ਼ਿਸ਼ ਹੈ ਜਿਸਦੀ ਜਾਂਚ ਦੀ ਲੋੜ ਹੈ। ਆਰੀਅਨ ਅਰਬਾਜ਼ ਤੋਂ ਡਰੱਗਸ ਲੈਂਦਾ ਸੀ। ਆਰੀਅਨ ਖਾਨ ਦੇ ਵਕੀਲ ਅਮਿਤ ਦੇਸਾਈ ਨੇ ਸਟਾਰਕਿਡ ਦੀ ਗ੍ਰਿਫਤਾਰੀ ਨੂੰ ਬੇਬੁਨਿਆਦ ਦੱਸਿਆ।

ਉਨ੍ਹਾਂ ਕਿਹਾ ਕਿ ਆਰੀਅਨ ਦੇ ਕਬਜ਼ੇ ਵਿੱਚੋਂ ਕੋਈ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਐਨਸੀਬੀ ਨੂੰ ਕੋਈ ਨਕਦੀ ਮਿਲੀ ਹੈ। ਆਰੀਅਨ ਨੂੰ ਪਾਰਟੀ ਵਿੱਚ ਬੁਲਾਉਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਆਰੀਅਨ ਦਾ ਮੁਨਮੁਨ ਧਮੇਚਾ ਨਾਲ ਕੋਈ ਕਨੈਕਸ਼ਨ ਨਹੀਂ ਹੈ । ਆਰੀਅਨ ਖਾਨ ਨੂੰ ਐਨਸੀਬੀ ਨੇ 2 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਆਰੀਅਨ ਖਾਨ ਮੁੰਬਈ ਤੋਂ ਗੋਆ ਜਾ ਰਹੇ ਕਰੂਜ਼ ਜਹਾਜ਼ ‘ਤੇ ਡਰੱਗਸ ਪਾਰਟੀ ‘ਚ ਸ਼ਾਮਲ ਹੋਣ ਵਾਲੇ ਸਨ।

ਇਸ ਤੋਂ ਪਹਿਲਾਂ, ਕਰੂਜ਼ ਜਹਾਜ਼ ‘ਤੇ, ਐਨਸੀਬੀ ਨੇ ਆਰੀਅਨ ਖਾਨ, ਅਰਬਾਜ਼ ਵਪਾਰੀ, ਮੁਨਮੂਨ ਧਮੇਚਾ ਸਮੇਤ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਹਾਲਾਂਕਿ, ਆਰੀਅਨ ਤੋਂ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ।

Spread the love