ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਇੱਕ ਨਵੀਂ ਮੀਡੀਆ ਕੰਪਨੀ ਸ਼ੁਰੂ ਕਰਨ ਜਾ ਰਹੇ ਹਨ ਜਿਸ ਦਾ ਆਪਣਾ ਸੋਸ਼ਲ ਮੀਡੀਆ ਮੰਚ ਹੋਵੇਗਾ।

ਟਰੰਪ ਨੇ ਕਿਹਾ ਕਿ ‘ਟਰੰਪ ਮੀਡੀਆ ਐਂਡ ਟੈਕਨਾਲੋਜੀ ਗਰੁੱਪ’ ਅਤੇ ਉਨ੍ਹਾਂ ਦੇ ਐਪ ‘ਟਰੁੱਥ ਸੋਸ਼ਲ’ ਸ਼ੁਰੂ ਕਰਨ ਦਾ ਉਨ੍ਹਾਂ ਦਾ ਮਕਸਦ ਸੂਚਨਾ ਤਕਨੀਕੀ ਖੇਤਰ ਵਿਚ ਉਨ੍ਹਾਂ ਵਿਸ਼ਾਲ ਕੰਪਨੀਆਂ ਦਾ ਮੁਕਾਬਲੇਬਾਜ਼ ਖੜ੍ਹਾ ਕਰਨਾ ਹੈ ਜਿਨ੍ਹਾਂ ਨੇ ਉਨ੍ਹਾਂ ਦੇ ਖਾਤੇ ਬੰਦ ਕਰ ਦਿੱਤੇ ਹਨ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

ਦੱਸਣਯੋਗ ਹੈ ਕਿ 9 ਮਹੀਨੇ ਪਹਿਲਾਂ 6 ਜਨਵਰੀ ਨੂੰ ਕੈਪੀਟਲ ਹਿੱਲ ‘ਚ ਹੋਈ ਹਿੰਸਾ ਤੋਂ ਬਾਅਦ ਟਰੰਪ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਦਿੱਤੇ ਗਏ ਸਨ ।

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਅਸੀਂ ਇਸ ਤਰ੍ਹਾਂ ਦੀ ਦੁਨੀਆ ਵਿਚ ਰਹਿੰਦੇ ਹਨ ਜਿੱਥੇ ਤਾਲਿਬਾਨ ਨੂੰ ਟਵਿਟਰ ‘ਤੇ ਜਗ੍ਹਾ ਦਿੱਤੀ ਜਾਂਦੀ ਹੈ ਪਰ ਤੁਹਾਡੇ ਪਸੰਦੀਦਾ ਅਮਰੀਕੀ ਰਾਸ਼ਟਰਪਤੀ ਨੂੰ ਚੁੱਪ ਕਰਵਾ ਦਿੱਤਾ ਗਿਆ ਅਤੇ ਇਹ ਸਵੀਕਾਰ ਕਰਨ ਯੋਗ ਨਹੀਂ ਹੈ ।

Spread the love