ਚੰਡੀਗੜ੍ਹ, 22 ਅਕਤੂਬਰ

ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਹੁਣ ਪੰਜਾਬ ਦੀਆਂ ਜ਼ਿਮੇਵਾਰੀਆਂ ਤੋਂ ਮੁਕਤ ਕਰ ਦਿੱਤੇ ਗਏ ਹਨ।

ਹੁਣ ਹਰੀਸ਼ ਚੌਧਰੀ ਨੂੰ ਪੰਜਾਬ ਅਤੇ ਚੰਡੀਗੜ੍ਹ ਦਾ ਇੰਚਾਰਜ ਬਣਾਇਆ ਗਿਆ ਹੈ। ਦੋ ਦਿਨ ਪਹਿਲਾਂ ਹਰੀਸ਼ ਰਾਵਤ ਨੇ ਰਾਹੁਲ ਅਤੇ ਸੋਨੀਆ ਗਾਂਧੀ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇ।

ਪਾਰਟੀ ਨੇ ਰਾਵਤ ਦੀ ਗੱਲ ਮੰਨ ਲਈ ਹੈ। ਹਰੀਸ਼ ਰਾਵਤ ਨੇ ਇਹ ਅਪੀਲ ਉਤਰਾਖੰਡ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਰੁਝੇਵਿਆਂ ਦੇ ਸੰਬੰਧ ਵਿੱਚ ਕੀਤੀ ਸੀ। ਹਰੀਸ਼ ਚੌਧਰੀ ਹੁਣ ਪੰਜਾਬ ਵਿੱਚ ਹਰੀਸ਼ ਰਾਵਤ ਦੀ ਜ਼ਿੰਮੇਵਾਰੀ ਸੰਭਾਲਣਗੇ।

ਹਰੀਸ਼ ਚੌਧਰੀ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨੂੰ ਮੈਨੇਜ ਕਰਨ ‘ਚ ਅਹਿਮ ਭੂਮਿਕਾ ਨਿਭਾਈ ਸੀ।

ਦਰਅਸਲ, ਸਿੱਧੂ ਇਕਬਾਲ ਪ੍ਰੀਤ ਸਿੰਘ ਨੂੰ ਡੀਜੀਪੀ ਅਤੇ ਏਪੀਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਏ ਜਾਣ ਤੋਂ ਨਾਰਾਜ਼ ਸਨ। ਇਹ ਨਾਰਾਜ਼ਗੀ ਇੰਨੀ ਵੱਧ ਗਈ ਕਿ ਸਿੱਧੂ ਨੇ ਅਚਾਨਕ ਅਸਤੀਫਾ ਦੇ ਦਿੱਤਾ ਅਤੇ ਕਾਂਗਰਸ ਹਾਈਕਮਾਨ ਨੂੰ ਚਿੰਤਾ ‘ਚ ਪਾ ਦਿੱਤਾ,ਪਰ ਹਰੀਸ਼ ਚੌਧਰੀ ਨੇ ਪੂਰੇ ਮਾਮਲੇ ਨੂੰ ਬਹੁਤ ਵਧੀਆ ਤਰੀਕੇ ਨਾਲ ਸੰਭਾਲਿਆ।

Spread the love