ਉੱਤਰ-ਪੂੁਰਬੀ ਚੀਨ ਦੇ ਲਿਆਓਨਿੰਗ ਸੂਬੇ ਦੀ ਰਾਜਧਾਨੀ ਸ਼ੈਨਯਾਂਗ ਦੇ ਰੈਸਟੋਰੈਂਟ ਗੈਸ ਧਮਾਕਾ ਹੋਇਆ ਜਿਸ ਕਰਕੇ 4 ਵਿਅਕਤੀ ਦੀ ਮੌਤ ਹੋ ਗਈ ਜਦਕਿ 47 ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਕਈਆਂ ਦੀ ਹਾਲਾਤ ਨਾਜ਼ੁਕ ਦੱਸੀ ਜਾ ਰਹੀ ਹੈ।

ਫਾਇਰ ਬ੍ਰਿਗੇਡ ਅਮਲੇ ਦੇ 100 ਕਰੀਬ ਮੈਂਬਰਾਂ ਨੇ ਅੱਗ ’ਤੇ ਕਾਬੂ ਪਾਇਆ ਤੇ ਰਾਹਤ ਕਾਰਜਾਂ ਵਿੱਚ ਮਦਦ ਕੀਤੀ।

ਆਨਲਾਈਨ ਨਸ਼ਰ ਵੀਡੀਓ ਫੁਟੇਜ ਵਿੱਚ ਤਿੰਨ ਮੰਜ਼ਿਲਾ ਇਮਾਰਤ ਨੂੰ ਵੱਡਾ ਨੁਕਸਾਨ ਪੁੱਜਾ ਨਜ਼ਰ ਆ ਰਿਹਾ ਹੈ ਤੇ ਇਲਾਕੇ ਵਿੱਚ ਮਲਬੇ ਦਾ ਵੱਡਾ ਢੇਰ ਲੱਗਾ ਹੋਇਆ ਹੈ ਤੇ ਨੇੜਲੀਆਂ ਇਮਾਰਤਾਂ ਵੀ ਨੁਕਸਾਨੀਆਂ ਗਈਆਂ ਹਨ।

ਚਸ਼ਮਦੀਦਾਂ ਨੇ ਕਿਹਾ ਕਿ ਜਦੋਂ ਧਮਾਕਾ ਹੋਇਆ ਇੰਜ ਲੱਗਾ ਕਿ ‘ਕਿਸੇ ਨੇ ਬੰਬ ਸੁੱਟਿਆ’ ਹੋਵੇ।

Spread the love