ਨਵੀਂ ਦਿੱਲੀ, 25 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਿਧਾਰਥਨਗਰ ਅਤੇ ਵਾਰਾਣਸੀ ਦੇ ਦੌਰੇ ‘ਤੇ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਕਈ ਯੋਜਨਾਵਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਭੋਜਪੁਰੀ ਵਿੱਚ ਕੀਤੀ।

ਪੀਐਮ ਮੋਦੀ ਨੇ ਕਿਹਾ ਕਿ ਮੈਡੀਕਲ ਕਾਲਜ ਤੋਂ ਗਰੀਬਾਂ ਨੂੰ ਫਾਇਦਾ ਹੋਵੇਗਾ। ਦੇਸ਼ ਨੇ ਕਰੋਨਾ ਦੇ ਖ਼ਿਲਾਫ਼ ਆਪਣੀ ਲੜਾਈ ਵਿੱਚ 100 ਕਰੋੜ ਟੀਕੇ ਦੀਆਂ ਖੁਰਾਕਾਂ ਦਾ ਇੱਕ ਵੱਡਾ ਮੀਲ ਪੱਥਰ ਪੂਰਾ ਕਰ ਲਿਆ ਹੈ।

ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਸਿਧਾਰਥਨਗਰ ਵਿੱਚ ਮਾਧਵ ਪ੍ਰਸਾਦ ਤ੍ਰਿਪਾਠੀ ਮੈਡੀਕਲ ਕਾਲਜ ਸਮੇਤ ਰਾਜ ਦੇ ਨੌਂ ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਰਟ ਗੈਲਰੀ ਦਾ ਨਿਰੀਖਣ ਕੀਤਾ। ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਸੀਐਮ ਯੋਗੀ ਦੀ ਪ੍ਰਸ਼ੰਸਾ ਕੀਤੀ। ਇਸ ਤੋਂ ਬਾਅਦ ਸਮਾਜਵਾਦੀ ਪਾਰਟੀ ‘ਤੇ ਹਮਲਾ ਕੀਤਾ।

Spread the love