ਮੁੰਬਈ, 26 ਅਕਤੂਬਰ

ਅਦਾਕਾਰਾ ਸ਼ਾਹਰੁਖ ਖਾਨ ਦਾ ਪੁੱਤਰ ਆਰੀਅਨ ਖਾਨ ਡਰੱਗ ਮਾਮਲੇ ‘ਚ ਪਿਛਲੇ ਕਈ ਦਿਨਾਂ ਤੋਂ ਸਲਾਖਾਂ ਪਿੱਛੇ ਹੈ।

ਮੁੰਬਈ ਕਰੂਜ਼ ਡਰੱਗਜ਼ ਮਾਮਲੇ ‘ਚ ਆਰੀਅਨ ਦੀ ਜ਼ਮਾਨਤ ਦੀ ਅਰਜ਼ੀ ਨੂੰ ਮੈਜਿਸਟ੍ਰੇਟ ਕੋਰਟ ਅਤੇ ਸਪੈਸ਼ਲ ਐਨਡੀਪੀਐਸ ਕੋਰਟ ਦੋਵਾਂ ਨੇ ਖਾਰਜ ਕਰ ਦਿੱਤਾ ਹੈ, ਜਿਸ ਤੋਂ ਬਾਅਦ ਆਰੀਅਨ ਦੀ ਜ਼ਮਾਨਤ ਅਰਜ਼ੀ ਬਾਂਬੇ ਹਾਈ ਕੋਰਟ ‘ਚ ਕੀਤੀ ਗਈ ਹੈ, ਜਿਸ ‘ਤੇ ਅੱਜ ਸੁਣਵਾਈ ਹੋਣੀ ਹੈ।

ਇਸ ਤੋਂ ਪਹਿਲਾਂ ਹਾਈ ਕੋਰਟ ‘ਚ 21 ਅਕਤੂਬਰ ਨੂੰ ਸੁਣਵਾਈ ਦੌਰਾਨ ਆਰੀਅਨ ਖਾਨ ਦੇ ਵਕੀਲ ਸਤੀਸ਼ ਮਾਨਸ਼ਿੰਦੇ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਮੰਗ ਕੀਤੀ ਸੀ। ਅਦਾਲਤ ਨੇ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੀ ਤਰੀਕ ਮੰਗਲਵਾਰ ਯਾਨੀ ਅੱਜ ਤੈਅ ਕੀਤੀ ਹੈ। ਦੂਜੇ ਪਾਸੇ, ਐਨਸੀਬੀ ਨੇ ਕਰੂਜ਼ ਜਹਾਜ਼ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਦੇ ਮੁਲਜ਼ਮ ਆਰੀਅਨ ਖਾਨ ਨੂੰ ਰਿਹਾਅ ਕਰਨ ਲਈ ਐਨਸੀਬੀ ਦੀ ਮੁੰਬਈ ਖੇਤਰੀ ਇਕਾਈ ਦੇ ਡਾਇਰੈਕਟਰ ਸਮੀਰ ਵਾਨਖੇੜੇ ਅਤੇ ਕੁਝ ਅਧਿਕਾਰੀਆਂ ਵੱਲੋਂ 25 ਕਰੋੜ ਰੁਪਏ ਦੀ ਮੰਗ ਕਰਨ ਵਾਲੇ ਗਵਾਹ ਦੇ ਦਾਅਵੇ ’ਤੇ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ ਹਨ।

Spread the love