ਅੰਮ੍ਰਿਤਸਰ, 26 ਅਕਤੂਬਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕਿਸੇ ਵੀ ਮੰਤਰੀ ਜਾਂ ਵਿਧਾਇਕ ਨੂੰ ਨਹੀਂ ਮਿਲੇ ਸਿਰਫ਼ ਆਪਣੇ ਫਾਰਮ ਹਾਊਸਾਂ ‘ਚ ਬੈਠ ਕੇ ਪਾਰਟੀਆਂ ਹੀ ਕਰਦੇ ਰਹੇ ਇਸ ਦਾ ਨਤੀਜਾ ਕਾਂਗਰਸ ਪਾਰਟੀ ਨੂੰ ਭੁਗਤਣਾ ਪਿਆ।

ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪਹਿਲਾਂ ਹੀ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਹੈ ਅਤੇ ਉਹ ਪੰਜਾਬ ਵਿੱਚ ਕਦੇ ਵੀ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਉਹ ਪਾਰਟੀ ਬਣਾ ਕੇ ਦੂਸਰੀਆਂ ਰਾਜਨੀਤਕ ਪਾਰਟੀਆਂ ਦੇ ਨਾਲ ਗੱਠਜੋੜ ਕਰਨਗੇ ਤੇ ਉਸਤੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਢੀਂਡਸਾ ਦਾ ਵੀ ਬਿਆਨ ਆਇਆ ਕਿ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਗੱਠਜੋੜ ਨਹੀਂ ਕਰਨਗੇ ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਉਨ੍ਹਾਂ ਦੀ ਬੇਟੀ ਵੀ ਕਾਂਗਰਸ ਦੇ ਸਿਪਾਹੀ ਹਨ ਅਤੇ ਉਹ ਕਦੇ ਵੀ ਕਾਂਗਰਸ ਨੂੰ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਨਹੀਂ ਜਾਣਗੇ।

Spread the love