ਚੰਡੀਗੜ੍ਹ, 27 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਡੇਢ ਮਹੀਨੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰੀ ਤੋਂ ਪਹਿਲਾਂ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ ਦਿੱਤਾ ਹੈ।

ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਨੇ ਕਿਹਾ ਕਿ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਖੇਤੀ ਅਤੇ ਇਸ ਦੇ ਵਪਾਰ ਨਾਲ ਜੁੜੇ ਕੁਝ ਲੋਕ ਵੀ ਉਨ੍ਹਾਂ ਦੇ ਨਾਲ ਜਾਣਗੇ। ਉਨ੍ਹਾਂ ਕਿਹਾ ਕਿ ਮੇਰੇ ਕੋਲ ਖੇਤੀ ਕਾਨੂੰਨਾਂ ਦਾ ਫਾਰਮੂਲਾ ਨਹੀਂ ਹੈ। ਚਰਚਾ ਕਰਾਂਗੇ, ਉਥੋਂ ਹੀ ਕੋਈ ਹੱਲ ਨਿਕਲ ਸਕਦਾ ਹੈ। ਕਿਸਾਨ ਅਤੇ ਸਰਕਾਰ ਦੋਵੇਂ ਇਸ ਦਾ ਹੱਲ ਚਾਹੁੰਦੇ ਹਨ।

ਕੈਪਟਨ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਵਿੱਚ ਕਿਸੇ ਵੀ ਸਿਆਸਤਦਾਨ ਨੂੰ ਸ਼ਾਮਲ ਨਾ ਕਰਨ ਦੀ ਗੱਲ ਕਹੀ ਹੈ। ਤਾਂ ਉਹ ਉੱਥੇ ਕਿਵੇਂ ਜਾ ਸਕਦੇ ਹਨ? ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਕਿਸੇ ਕਿਸਾਨ ਆਗੂ ਨਾਲ ਗੱਲ ਨਹੀਂ ਕੀਤੀ ਹੈ।

Spread the love