ਚੰਡੀਗੜ੍ਹ, 27 ਅਕਤੂਬਰ

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਇਹ ਮੀਟਿੰਗ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਹੋਵੇਗੀ। ਕਿਹਾ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਲੁਧਿਆਣਾ ਆ ਰਹੇ ਹਨ। ਅਜਿਹੇ ‘ਚ ਮੰਤਰੀ ਮੰਡਲ ਦੀ ਬੈਠਕ ਵੀ ਇੱਥੇ ਰੱਖੀ ਗਈ ਹੈ। ਮੰਗਲਵਾਰ ਤੋਂ ਸਰਕਟ ਹਾਊਸ ਦੇ ਆਲੇ-ਦੁਆਲੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਬਿਜਲੀ ਬੋਰਡ ਦੇ ਅਧਿਕਾਰੀ ਵੀ ਆਪਣੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ। ਸਰਕਟ ਹਾਊਸ ਦੇ ਨੇੜੇ ਤੋਂ ਲੰਘਦੀਆਂ ਸਾਰੀਆਂ ਲਾਈਨਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ, ਜਦਕਿ ਸਰਕਟ ਹਾਊਸ ਦੇ ਸਾਰੇ ਪੁਆਇੰਟਾਂ ਦੀ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਕੈਬਨਿਟ ਮੀਟਿੰਗ ਦੌਰਾਨ ਕੋਈ ਅੜਚਣ ਪੈਦਾ ਨਾ ਹੋ ਸਕੇ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ।

Spread the love