ਕੇਂਦਰੀ ਏਜੰਸੀਆਂ ਨੇ ਉਪ ਮੁੱਖ ਮੰਤਰੀ ਅਜੀਤ ਪਵਾਰ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਆਮਦਨ ਕਰ ਵਿਭਾਗ ਨੇ ਪਵਾਰ ਦੀਆਂ ਪੰਜ ਸੰਪਤੀਆਂ ਨੂੰ ਜ਼ਬਤ ਕਰਨ ਦੇ ਹੁਕਮ ਦਿਤੇ ਹਨ, ਇਹ ਸੰਪਤੀਆਂ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਕੀਮਤ ਦੀਆਂ ਹਨ।

ਉਹ ਲੰਬੇ ਸਮੇਂ ਤੋਂ ਆਮਦਨ ਕਰ ਵਿਭਾਗ ਦੇ ਨਿਸ਼ਾਨੇ ’ਤੇ ਸਨ।

ਇਸ ਤੋਂ ਪਹਿਲਾਂ ਅਜੀਤ ਪਵਾਰ ਲੰਬੇ ਸਮੇਂ ਤੋਂ ਆਮਦਨ ਕਰ ਵਿਭਾਗ ਦੇ ਰਡਾਰ ‘ਤੇ ਰਹੇ।

ਵਿਭਾਗ ਨੇ 7 ਅਕਤੂਬਰ ਨੂੰ 70 ਤੋਂ ਵੱਧ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।

ਕੇਂਦਰੀ ਏਜੰਸੀ ਵੱਲੋਂ ਦੋ ਰੀਅਲ ਅਸਟੇਟ ਗਰੁੱਪਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਤੋਂ ਬਾਅਦ 184 ਕਰੋੜ ਰੁਪਏ ਦੀ ਜਾਇਦਾਦ ਦਾ ਖੁਲਾਸਾ ਹੋਇਆ ਸੀ।

ਇਸ ਜਾਇਦਾਦ ਦਾ ਕੋਈ ਹਿਸਾਬ-ਕਿਤਾਬ ਨਹੀਂ ਸੀ, ਜਿਸ ਤੋਂ ਬਾਅਦ ਵਿਭਾਗ ਵੱਲੋਂ ਇਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਜਾਂਚ ਏਜੰਸੀਆਂ ਨੇ ਅਨਿਲ ਦੇਸ਼ਮੁੱਖ ‘ਤੇ ਵੀ ਸਿੰਕਜਾ ਕੱਸਿਆ ਹੋਇਆ ਹੈ।

Spread the love