ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਮਿਲਟਰੀ ਹਸਪਤਾਲ ਦੇ ਕੋਲ ਦੋ ਜ਼ੋਰਦਾਰ ਧਮਾਕੇ ਹੋਏ।

ਇਸ ‘ਚ 19 ਲੋਕਾਂ ਦੀ ਮੌਤ ਹੋ ਗਈ ਅਤੇ 43 ਜ਼ਖਮੀ ਹੋ ਗਏ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਬੁਲ ਦੇ ਸਰਦਾਰ ਮੁਹੰਮਦ ਦਾਊਦ ਖਾਨ ਮਿਲਟਰੀ ਹਸਪਤਾਲ ਦੇ ਨੇੜੇ ਵੀ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ।

ਕਾਬੁਲ ਦੇ 10ਵੇਂ ਜ਼ਿਲੇ ‘ਚ 400 ਬਿਸਤਰਿਆਂ ਵਾਲੇ ਹਸਪਤਾਲ ਦੇ ਐਂਟਰੀ ਗੇਟ ‘ਤੇ ਦੋ ਧਮਾਕੇ ਹੋਏ।

ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ।

ਰਿਪੋਰਟ ਮੁਤਾਬਕ ਧਮਾਕਾ ਕਾਰ ‘ਚ ਹੋਇਆ।ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ।

ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹੈ ਦੱਸਿਆ ਜਾ ਰਿਹਾ ਹੈ ਕਿ ਆਈਐਸਆਈਐਲ ਨਾਲ ਸਬੰਧਤ ਕਈ ਹਥਿਆਰਬੰਦ ਵਿਅਕਤੀ ਹਸਪਤਾਲ ਵਿੱਚ ਦਾਖਲ ਹੋਏ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਕਰਮਚਾਰੀਆਂ ਨਾਲ ਝੜਪ ਹੋ ਗਈ।

Spread the love