ਪਾਕਿਸਤਾਨ ਦੇ ਸੂਬੇ ਬਲੋਚਿਸਤਾਨ ਵਿੱਚ ਧਮਾਕਾ ਹੋ ਗਿਆ, ਜਿਸ ਵਿੱਚ 13 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਪੁਲੀਸ ਨੇ ਦੱਸਿਆ ਕਿ ਚਾਰ ਵਿਅਕਤੀਆਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਰੈਫ਼ਰ ਕਰ ਦਿੱਤਾ ਗਿਆ,ਪੁਲਿਸ ਦੇ ਉੱਚ ਅਧਿਕਾਰੀਆਂ ਅਨੁਸਾਰ ਇਸ ਖੇਤਰ ਵਿੱਚ ਸੁਰੱਖਿਆ ਬਲਾਂ ਦੇ ਵਾਹਨ ਦੇ ਲੰਘਣ ਤੋਂ ਕੁੱਝ ਸਮੇਂ ਮਗਰੋਂ ਧਮਾਕਾ ਹੋਇਆ।

ਬੰਬ ਮੋਟਰਸਾਈਕਲ ’ਤੇ ਲੱਗਿਆ ਹੋਇਆ ਸੀ।

ਬਲੋਚਿਸਤਾਨ ਦੇ ਮੁੱਖ ਮੰਤਰੀ ਮੀਰ ਅਬਦੁਲ ਕੁਦੂਸ ਬਿਜ਼ੈਂਜੋ ਨੇ ਹਮਲੇ ਦੀ ਨਿਖੇਧੀ ਕਰਦਿਆਂ ਜ਼ਖ਼ਮੀਆਂ ਲਈ ਦੁੱਖ ਜ਼ਾਹਿਰ ਕੀਤਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ‘ਚ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਰ ਰਹੀਆਂ ਨੇ।

Spread the love