ਅੰਮ੍ਰਿਤਸਰ, 03 ਨਵੰਬਰ

ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ 11 ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ ਅਤੇ ਲਗਾਤਾਰ ਹੀ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ। ਜਿਸ ਦੇ ਚਲਦਿਆਂ ਕਿਸਾਨਾਂ ਵੱਲੋਂ ਦੁਸਹਿਰੇ ਦਾ ਤਿਉਹਾਰ ਵੀ ਸੜਕਾਂ ਤੇ ਬੈਠ ਕੇ ਮਨਾਇਆ ਗਿਆ ਅਤੇ ਹੁਣ ਕਿਸਾਨਾਂ ਵੱਲੋਂ ਦੀਵਾਲੀ ਨੂੰ ਵੀ ਕਾਲੀ ਦੀਵਾਲੀ ਦੇ ਰੂਪ ‘ਚ ਮਨਾਇਆ ਜਾ ਰਿਹਾ।

ਅੱਜ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਬੱਸ ਸਟੈਂਡ ਅਤੇ ਵੱਖ ਵੱਖ ਇਲਾਕਿਆਂ ‘ਚ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਇਸ ਸਾਲ ਦੀਵਾਲੀ ਨੂੰ ਕਾਲੀ ਦੀਵਾਲੀ ਦੇ ਰੂਪ ਚ ਮਨਾਇਆ ਜਾਵੇ ਅਤੇ ਕਾਲੀ ਦੀਵਾਲੀ ਦੇ ਪੋਸਟਰ ਬੱਸਾਂ ‘ਤੇ ਲਗਾ ਕੇ ਕਾਲੀ ਦੀਵਾਲੀ ਮਨਾਉਣ ਦੀ ਸ਼ੁਰੂਆਤ ਕੀਤੀ ਗਈ।

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਇਨ੍ਹਾਂ ਤਿੰਨ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨ ਜਥੇਬੰਦੀਆਂ ਇਸ ਦਾ ਵਿਰੋਧ ਕਰਦੀਆਂ ਰਹਿਣਗੀਆਂ ਅਤੇ ਨਾਲ ਹੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਇਸ ਵਾਰ ਦੀਵਾਲੀ ਤੇ ਜੋ ਲੋਕਾਂ ਵੱਲੋਂ ਦੀਵੇ ਜਗਾ ਕੇ ਦੀਵਾਲੀ ਮਨਾਈ ਜਾ ਰਹੀ ਹੈ।

ਉਨ੍ਹਾਂ ਨੂੰ ਅਪੀਲ ਹੈ ਕਿ ਇੱਕ ਦੀਵਾ ਵੱਖਰਾ ਜਗਾਇਆ ਜਾਵੇ ਤਾਂ ਜੋ ਸ਼ਹੀਦ ਹੋਏ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜੇ ਤੱਕ ਸਾਨੂੰ ਇਨਸਾਫ ਨਹੀਂ ਮਿਲ ਪਾ ਰਿਹਾ। ਨਾਲ ਹੀ ਉਨ੍ਹਾਂ ਕਿਹਾ ਕਿ ਜੋ ਯੂਪੀ ਵਿੱਚ ਅਜੈ ਮਿਸ਼ਰਾ ਵੱਲੋਂ ਕਿਸਾਨਾਂ ਨੂੰ ਸ਼ਹੀਦ ਕੀਤਾ ਗਿਆ ਅਤੇ ਅਜੇ ਮਿਸ਼ਰਾ ਅਜੇ ਵੀ ਖੁੱਲ੍ਹੇਆਮ ਘੁੰਮ ਰਿਹਾ ਹੈ ਅਤੇ ਸਰਕਾਰਾਂ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ।

Spread the love