ਚੰਡੀਗੜ੍ਹ, 03 ਨਵੰਬਰ

ਪੰਜਾਬ ਕਾਂਗਰਸ ਵਿੱਚ ਕਈ ਮਹੀਨਿਆਂ ਤੋਂ ਚੱਲੀ ਆ ਰਹੀ ਖਿੱਚੋਤਾਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਜਿੱਤ ਯਕੀਨੀ ਬਣਾਉਣ ਲਈ ਪ੍ਰਸ਼ਾਂਤ ਕਿਸ਼ੋਰ ਨੂੰ ਮੁੜ ਉਮੀਦਵਾਰ ਬਣਾਉਣ ਦਾ ਮਨ ਬਣਾ ਲਿਆ ਹੈ।

ਅੰਦਰੂਨੀ ਕਲੇਸ਼ ਨਾਲ ਜੂਝ ਰਹੀ ਕਾਂਗਰਸ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਹਾਈਕਮਾਂਡ ਨੇ ਉਨ੍ਹਾਂ ਨੂੰ ਪ੍ਰਸ਼ਾਂਤ ਕਿਸ਼ੋਰ ਨਾਲ ਚੋਣ ਰਣਨੀਤੀ ਸਾਂਝੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਜੇਕਰ ਪ੍ਰਸ਼ਾਂਤ ਕਿਸ਼ੋਰ ਪੰਜਾਬ ‘ਚ ਕਾਂਗਰਸ ਲਈ ਮੁੜ ਤੋਂ ਚੋਣ ਰਣਨੀਤੀ ਬਣਾਉਣ ਲਈ ਤਿਆਰ ਹਨ ਤਾਂ ਇਕ ਤਰ੍ਹਾਂ ਨਾਲ ਉਹ ਚੋਣ ਰਣਨੀਤੀਕਾਰ ਦੇ ਰੂਪ ‘ਚ ਵਾਪਸੀ ਕਰਨਗੇ, ਕਿਉਂਕਿ ਉਨ੍ਹਾਂ ਨੇ ਕੁਝ ਮਹੀਨੇ ਪਹਿਲਾਂ ਹੀ ਇਸ ਪਾਰੀ ਤੋਂ ਬ੍ਰੇਕ ਲੈਣ ਦਾ ਐਲਾਨ ਕੀਤਾ ਸੀ।

ਅੱਗੇ ਚੰਨੀ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਪ੍ਰਸ਼ਾਂਤ ਕਿਸ਼ੋਰ ਨਾਲ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਸਾਂਝੀ ਕਰਨ ਦੀ ਸਲਾਹ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫੈਸਲੇ ਨੂੰ ਕਾਂਗਰਸ ਹਾਈਕਮਾਂਡ ਨੇ ਖੁਦ ਮਨਜ਼ੂਰੀ ਦੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅੰਦਰੂਨੀ ਕਲੇਸ਼ ਦਾ ਸਾਹਮਣਾ ਕਰ ਰਹੀ ਕਾਂਗਰਸ ਲਈ ਅਗਲੇ ਸਾਲ ਚੋਣਾਂ ਜਿੱਤਣ ਦੀ ਵੀ ਵੱਡੀ ਚੁਣੌਤੀ ਹੈ ਕਿਉਂਕਿ ਪਹਿਲਾਂ ਭਾਜਪਾ ਸਿਰਫ ਵਿਰੋਧੀ ਧਿਰ ਵਿੱਚ ਸੀ ਪਰ ਹੁਣ ਕੈਪਟਨ ਦੇ ਜਾਣ ਨਾਲ ਸਿਆਸੀ ਸਮੀਕਰਨ ਵੀ ਬਦਲਦੇ ਨਜ਼ਰ ਆ ਰਹੇ ਹਨ।

Spread the love