ਨਵੀਂ ਦਿੱਲੀ, 04 ਨਵੰਬਰ

ਦੀਵਾਲੀ ਵਾਲੇ ਦਿਨ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ।

ਦਰਅਸਲ, ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 5 ਰੁਪਏ ਅਤੇ 10 ਰੁਪਏ ਘਟਾ ਦਿੱਤੀ ਹੈ। ਤੇਲ ਦੀਆਂ ਰਿਕਾਰਡ ਉੱਚੀਆਂ ਕੀਮਤਾਂ ਦੇ ਵਿਚਕਾਰ 3 ਸਾਲਾਂ ਵਿੱਚ ਕੇਂਦਰੀ ਐਕਸਾਈਜ਼ ਡਿਊਟੀ ਵਿੱਚ ਇਹ ਪਹਿਲੀ ਕਟੌਤੀ ਹੈ।

ਸਰਕਾਰ ਦੇ ਇਸ ਫੈਸਲੇ ਕਾਰਨ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕ੍ਰਮਵਾਰ 6.07 ਰੁਪਏ ਅਤੇ 11.75 ਰੁਪਏ ਦੀ ਕਮੀ ਆਈ ਹੈ। ਹੁਣ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 103.97 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।

Spread the love