ਲੁਧਿਆਣਾ, 05 ਨਵੰਬਰ

ਪੰਜਾਬ ਸਰਕਾਰ ਕੱਲ੍ਹ ਲੋਕਾਂ ਨੂੰ ਇੱਕ ਹੋਰ ਤੋਹਫਾ ਦੇ ਸਕਦੀ ਹੈ।

ਕੈਬਨਿਟ ਮੀਟਿੰਗ ‘ਚ ਪੈਟਰੋਲ-ਡੀਜ਼ਲ ਤੋਂ ਵੈਟ ਘਟਾਉਣ ਸਬੰਧੀ ਫੈਸਲਾ ਲਿਆ ਜਾ ਸਕਦਾ ਹੈ।

ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਘਟਾਉਣ ਮਗਰੋਂ ਹਰਿਆਣਾ ਤੇ ਹਿਮਾਚਲ ਸਣੇ ਕਈ ਸੂਬਿਆਂ ਨੇ ਪੈਟਰੋਲ-ਡੀਜ਼ਲ ਤੋਂ ਵੈਟ ਘਟਾ ਦਿੱਤਾ ਹੈ। ਹੁਣ ਪੰਜਾਬ ਨੂੰ ਵੀ ਵੈਟ ਘਟਾਉਣਾ ਹੀ ਪਵੇਗਾ।

ਅੱਜ ਲੁਧਿਆਣਾ ਪਹੁੰਚੇ ਮਨਪ੍ਰੀਤ ਬਾਦਲ ਨੇ ਇਸ ਬਾਰੇ ਕਿਹਾ ਹੈ ਕੱਲ੍ਹ ਸੂਬਾ ਸਰਕਾਰ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਡੀਜ਼ਲ ‘ਤੇ ਵੈਟ ਘਟਾਉਣ ਸਬੰਧੀ ਕੋਈ ਫ਼ੈਸਲਾ ਲੈ ਸਕਦੀ ਹੈ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਪੈਟਰੋਲ ਤੇ ਡੀਜ਼ਲ ‘ਤੇ ਟੈਕਸ ਵਿੱਚ ਕਟੌਤੀ ਕਰਕੇ ਰਾਹਤ ਦਿੱਤੀ ਹੈ, ਉਸ ਨੂੰ ਲੈ ਕੇ ਸੂਬਾ ਸਰਕਾਰ ਵੀ ਜਲਦ ਕੋਈ ਨਾ ਕੋਈ ਐਲਾਨ ਜ਼ਰੂਰ ਕਰੇਗੀ।

ਉਨ੍ਹਾਂ ਕਿਹਾ ਕਿ ਇਹ ਕਿੰਨਾ ਹੋਵੇਗਾ ਹਾਲਾਂਕਿ ਇਹ ਕੈਬਨਿਟ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਵਿੱਚ ਹੀ ਸਾਫ ਹੋ ਸਕੇਗਾ ਪਰ ਕੋਈ ਨਾ ਕੋਈ ਰਾਹਤ ਆਮ ਲੋਕਾਂ ਨੂੰ ਜ਼ਰੂਰ ਦਿੱਤੀ ਜਾਵੇਗੀ।

Spread the love