ਅੰਮ੍ਰਿਤਸਰ, 05 ਨਵੰਬਰ

ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ਦੂਜੇ ਪਾਸੇ ਅੰਮ੍ਰਿਤਸਰ ਪੁਤਲੀ ਘਰ ਮਾਰਕੀਟ ਵਿੱਚ ਤਿੰਨ ਕੱਪੜੇ ਦੀਆਂ ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਦੀਆਂ ਲਪਟਾਂ ਏਨੀ ਕੁ ਭਿਆਨਕ ਸੀ ਕਿ ਦੁਕਾਨਾਂ ਦੀਆਂ ਤਿੰਨੇ ਮੰਜ਼ਿਲਾਂ ਨੂੰ ਅੱਗ ਨੇ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਦੁਕਾਨਾਂ ਦੇ ‘ਚ ਪਿਆ ਸਾਰਾ ਕੱਪੜਾ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਪਹੁੰਚ ਕੇ ਪਹਿਲਾਂ ਤਾਂ ਦੁਕਾਨਾਂ ਦੇ ਸ਼ਟਰ ਤੋੜੇ ਅਤੇ ਫਿਰ ਅੱਗ ਤੇ ਕਾਬੂ ਪਾਇਆ।

ਉਥੇ ਹੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਬਹੁਤ ਜ਼ਿਆਦਾ ਭਿਆਨਕ ਸੀ ਅਤੇ ਬੜੀ ਮੁਸ਼ਕਲ ਦੇ ਨਾਲ ਕਰੀਬ 30 ਮਿੰਟ ਦੇ ਬਾਅਦ ਅੱਗ ਤੇ ਕਾਬੂ ਪਾਇਆ ਗਿਆ ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 10 ਗੱਡੀਆਂ ਪਾਣੀ ਲਗਾ ਤੇ ਅੱਗ ਤੇ ਕਾਬੂ ਪਾਇਆ। ਦਮਕਲ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪੂਰੀ ਤਰ੍ਹਾਂ ਪਤਾ ਨਹੀਂ ਚੱਲ ਸਕਿਆ ਲੇਕਿਨ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ ਤੇ ਦੁਕਾਨਾਂ ਦੇ ਅੰਦਰ ਪਿਆ ਸਾਮਾਨ ਵੀ ਸੜ ਕੇ ਸਵਾਹ ਹੋ ਗਿਆ।

Spread the love